ਮਲੇਸ਼ੀਆ ਤੋਂ ਆਈ ਖਾਲਿਸਤਾਨੀ ਮਹਿਲਾ ਗ੍ਰਿਫਤਾਰ

08/17/2019 10:57:05 AM

ਬਟਾਲਾ  (ਗੁਰਪ੍ਰੀਤ ਚਾਵਲਾ) : ਬਟਾਲਾ ਪੁਲਸ ਵਲੋਂ ਮਲੇਸ਼ੀਆਂ ਤੋਂ ਆਈ ਖਾਲਿਤਾਨੀ ਮਹਿਲਾ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮਲੇਸ਼ੀਆ ਰਹਿੰਦੀ ਇਹ ਔਰਤ ਸੋਸ਼ਲ ਮੀਡੀਆ ਜ਼ਰੀਏ ਰੈਫਰੰਡਮ 2020 ਦੇ ਨਾਂ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ ਲਈ ਉਕਸਾਉਂਦੀ ਸੀ, ਜਿਸਨੂੰ ਭਾਰਤ 'ਚ ਪੈਰ ਧਰਦਿਆਂ ਹੀ ਪੁਲਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਪੁਲਸ ਮੁਤਾਬਕ ਪਿਛਲੇ ਸਾਲ ਪੰਜ ਗਰਾਈਆਂ 'ਚ ਸ਼ਰਾਬ ਦੇ ਇਕ ਠੇਕੇ ਨੂੰ ਅੱਗ ਲਾਉਣ ਦੇ ਮਾਮਲੇ 'ਚ ਇਸ ਗੱਲ ਦਾ ਖੁਲਾਸਾ ਹੋਇਆ ਸੀ ਕਿ ਦੋਸ਼ੀਆਂ ਨੂੰ ਇਸ ਔਰਤ ਵਲੋਂ ਹੀ ਫੰਡਿੰਗ ਕੀਤੀ ਗਈ ਸੀ। ਪੁਲਸ ਨੇ ਇਸਨੂੰ ਡਿਊਟੀ ਮੈਜਿਸਟ੍ਰੇਟ ਦੇ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ, ਜਿਸ ਦੌਰਾਨ ਇਸਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। 

ਦੱਸ ਦੇਈਏ ਕਿ ਰੈਫਰੰਡਮ 2020 ਤਹਿਤ ਵਿਦੇਸ਼ਾਂ 'ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਪੰਜਾਬ 'ਚ ਲਾਗਾਤਾਰ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤੇ ਉਨ੍ਹਾਂ ਦੇ ਮੁੱਖ ਨਿਸ਼ਾਨੇ 'ਤੇ ਨੌਜਵਾਨ ਹਨ, ਜਿਨ੍ਹਾਂ ਨੂੰ ਉਕਸਾ ਕੇ ਇਹ ਲੋਕ ਪੰਜਾਬ ਦਾ ਮਾਹੌਲ ਵਿਗਾੜਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।  


Baljeet Kaur

Content Editor

Related News