ਜ਼ਹਿਰੀਲੀ ਦਵਾਈ ਖਾਣ ਨਾਲ ਵਿਅਹੁਤਾ ਦੀ ਮੌਤ

Wednesday, May 15, 2019 - 03:58 PM (IST)

ਜ਼ਹਿਰੀਲੀ ਦਵਾਈ ਖਾਣ ਨਾਲ ਵਿਅਹੁਤਾ ਦੀ ਮੌਤ

ਬਟਾਲਾ (ਜ.ਬ) : ਬਟਾਲਾ ਦੇ ਪਿੰਡ ਗੰਢੇ-ਕੇ-ਚੋਣੇ ਵਿਖੇ ਜ਼ਹਿਰੀਲੀ ਦਵਾਈ ਖਾਣ ਨਾਲ ਇਕ ਵਿਅਹੁਤਾ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦੀ ਲੜਕੀ ਬਲਜਿੰਦਰ ਕੌਰ ਦਾ ਵਿਆਹ ਕਰੀਬ 9 ਸਾਲ ਪਹਿਲਾ ਗੁਰਪ੍ਰੀਤ ਸਿੰਘ ਵਾਸੀ ਗੰਢੇ-ਕੇ-ਚੌਣੇ ਨਾਲ ਹੋਇਆ ਸੀ, ਉਸ ਦੇ ਦੋ ਬੱਚੇ ਸਨ। ਉਸ ਨੇ ਦੱਸਿਆ ਕਿ ਮੰਗਵਾਰ ਉਸ ਦੀ ਲੜਕੀ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋਣ ਲੱਗੀ। ਇਸ ਉਪਰੰਤ ਉਸ ਦੇ ਸਹੁਰਾ ਪਰਿਵਾਰ ਨੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਘੁਮਾਣ ਦੇ ਏ. ਐੱਸ. ਆਈ. ਹਰਦਿਆਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਮਾਂ ਦੇ ਬਿਆਨਾ ਦੇ ਆਧਾਰ ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਗਿਆ।


author

Baljeet Kaur

Content Editor

Related News