ਵਾਹਨ ਦੀ ਫੇਟ ਲੱਗਣ ਨਾਲ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ

11/23/2019 3:59:37 PM

ਬਟਾਲਾ (ਬੇਰੀ) : ਬੀਤੀ ਰਾਤ ਅਣਪਛਾਤੇ ਵਾਹਨ ਦੀ ਫੇਟ ਲੱਗਣ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਏ। ਇਸ ਸਬੰਧੀ ਐੱਸ. ਐੱਸ. ਓ. ਕਾਦੀਆਂ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਉਰਫ ਸਾਗਰ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਬਸਰਾਵਾਂ ਅਤੇ ਵਰਿਆਮ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤਰਖਾਨਾਂਵਾਲੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੂਆ ਦੀ ਲੜਕੀ ਦੇ ਵਿਆਹ ਤੋਂ ਵਾਪਸ ਆ ਰਹੇ ਸਨ। ਇਸੇ ਦੌਰਾਨ ਪਿੰਡ ਭਾਗੀਨੰਗਲ ਦੇ ਨਜ਼ਦੀਕ ਅਣਪਛਾਤੇ ਵਾਹਨ ਨੇ ਉਕਤ ਦੋਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦਿਆਂ ਉਹ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਸਾਗਰ ਦੀ ਮੌਤ ਹੋ ਗਈ ਜਦਕਿ ਵਰਿਆਮ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਣ ਡਾਕਟਰਾਂ ਨੇ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ, ਉਥੇ ਉਸਦੀ ਵੀ ਇਲਾਜ ਦੌਰਾਨ ਮੌਤ ਹੋ ਗਏ।

ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਦੋਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਇਸ ਸੰਬੰਧ ਵਿਚ ਥਾਣਾ ਕਾਦੀਆਂ ਵਿਚ ਬਣਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਗਿਆ ਹੈ।


Baljeet Kaur

Content Editor

Related News