ਨੈਸ਼ਨਲ ਹਾਈਵੇ ’ਤੇ 2 ਸਕੇ ਪ੍ਰਵਾਸੀ ਭਰਾਵਾਂ ਨੂੰ ਤੇਜ਼ ਰਫ਼ਤਾਰ ਬੱਸ ਨੇ ਕੁਚਲਿਆ, ਮੌਕੇ ’ਤੇ ਹੋਈ ਮੌਤ

Sunday, Feb 21, 2021 - 02:41 PM (IST)

ਬਟਾਲਾ (ਬੇਰੀ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਬਟਾਲਾ ਸ਼ੂਗਰ ਮਿੱਲ ਨੇੜੇ ਦੋ ਸਕੇ ਪ੍ਰਵਾਸੀ ਭਰਾਵਾਂ ਨੂੰ ਇਕ ਬੱਸ ਵਲੋਂ ਕੁਚਲ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੈ ਗਿਰੀ ਤੇ ਵਿਜੈ ਗਿਰੀ ਪੁੱਤਰਾਨ ਤੂਫਾਨੀ ਗਿਰੀ ਵਜੋਂ ਹੋਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਨੌਜਵਾਨ ਦੀ ਇਟਲੀ ’ਚ ਭੇਤਭਰੇ ਹਾਲਾਤਾਂ ’ਚ ਮੌਤ, ਭੁੱਬਾਂ ਮਾਰ ਰੋਇਆ ਪਰਿਵਾਰ

ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਅਜੈ ਗਿਰੀ ਤੇ ਵਿਜੈ ਗਿਰੀ ਪੁੱਤਰਾਨ ਤੂਫਾਨੀ ਗਿਰੀ ਪਿੰਡ ਪੰਸ਼ਖਡਵਾ, ਥਾਣਾ ਕਲਿਆਣਪੁਰ, ਜ਼ਿਲ੍ਹਾ ਬਾਪੂਧਾਮ, ਮੋਤੀਹਾਰੀ, ਬਿਹਾਰ ਹਾਲ ਵਾਸੀਆਨ ਕਿਰਾਏਦਾਰ ਕਾਹਨੂੰਵਾਨ ਰੋਡ ਬਟਾਲਾ ਦੇ ਰਹਿਣ ਵਾਲੇ ਸਨ। ਉਕਤ ਦੋਵੇਂ ਭਰਾ ਪਿਛਲੇ ਕਰੀਬ 12 ਸਾਲਾਂ ਤੋਂ ਮਾਰਬਲ ਮਜ਼ਦੂਰੀ ਦਾ ਕੰਮ ਕਰਦੇ ਆ ਰਹੇ ਸਨ। ਬੀਤੀ ਰਾਤ ਦੋਵੇਂ ਭਰਾ ਪਿੰਡ ਬੱਲ੍ਹੋਵਾਲ ਤੋਂ ਕੰਮ ਖ਼ਤਮ ਕਰਕੇ ਵਾਪਸ ਘਰ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ। 

ਪੜ੍ਹੋ ਇਹ ਵੀ ਖ਼ਬਰ - ਰੇਲਵੇ ਲਾਈਨ ’ਤੇ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ’ਚ ਆਇਆ ਨਵਾਂ ਮੋੜ, ਲਾਏ ਕਤਲ ਦੇ ਦੋਸ਼

ਦੋਵੇਂ ਜਦੋਂ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਬਟਾਲਾ ਸ਼ੂਗਰ ਮਿੱਲ ਦੇ ਨੇੜੇ ਪੁੱਜੇ ਤਾਂ ਇਕ ਬੰਸ ਨੇ ਉਕਤ ਦੋਵਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ’ਚ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਦੇ ਡੈੱਡ ਹਾਊਸ ਵਿਚ ਰਖਵਾ ਦਿੱਤੀਆਂ ਹਨ। ਬੱਸ ਦਾ ਡਰਾਈਵਰ ਮੌਕੇ ਤੋਂ ਬੱਸ ਛੱਡ ਕੇ ਫਰਾਰ ਹੋ ਗਿਆ। ਸਮਾਚਾਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।

ਪੜ੍ਹੋ ਇਹ ਵੀ ਖ਼ਬਰ - ਕੰਮ ਕਰਨ ਦੇ ਬਾਵਜੂਦ ਤਨਖ਼ਾਹ ਨਾ ਮਿਲਣ ’ਤੇ ਟਰੱਕ ਚਾਲਕ ਨੇ ਟਰੱਕ ’ਚ ਫਾਹਾ ਲਾ ਕੀਤੀ ਖੁਦਕਸ਼ੀ


rajwinder kaur

Content Editor

Related News