ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ,  ਮੌਤ

Saturday, Mar 07, 2020 - 05:44 PM (IST)

ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ,  ਮੌਤ

ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ) : ਦੇਰ ਰਾਤ ਕਰੀਬ 8 ਵਜੇ ਖਤੀਬ ਮੋੜ ਬਾਈਪਾਸ ਹਾਈਵੇ 'ਤੇ ਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਥਾਣਾ ਸਿਵਲ ਲਾਈਨ ਐੱਸ. ਐੱਚ. ਓ. ਮੁਖਤਿਆਰ ਸਿੰਘ ਆਪਣੀ ਪੁਲਸ ਟੀਮ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਬਟਾਲਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਰੂਮ ਵਿਚ ਰਖਵਾ ਦਿੱਤਾ ਹੈ।

ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਮੁਖਤਿਆਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਾਹਨ ਵਲੋਂ ਇਕ ਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰਨ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵਲੋਂ ਮ੍ਰਿਤਕ ਵਿਅਕਤੀ ਦੀ ਚੈਕਿੰਗ ਕੀਤੀ ਗਈ ਪਰ ਉਸ ਕੋਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਪਛਾਣ-ਪੱਤਰ ਨਹੀਂ ਮਿਲਿਆ, ਜਿਸਦੇ ਕਾਰਣ ਲਾਸ਼ ਨੂੰ ਸਿਵਲ ਹਸਪਤਾਲ ਬਟਾਲਾ ਦੇ ਪੋਸਟਮਾਰਟਮ ਰੂਮ 'ਚ ਰੱਖਵਾ ਦਿੱਤਾ ਗਿਆ ਹੈ, ਅਜੇ ਜਾਂਚ ਚੱਲ ਰਹੀ ਹੈ।
 


author

Baljeet Kaur

Content Editor

Related News