ਟਰਾਲੇ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ

Saturday, May 30, 2020 - 11:46 AM (IST)

ਬਟਾਲਾ (ਬੇਰੀ) : ਟਰਾਲੇ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਇਹ ਵੀ ਪੜ੍ਹੋ : ਧਾਰਮਿਕ ਅਸਥਾਨ ਖੋਲ੍ਹਣ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਿਆਲਗੜ੍ਹ ਚੌਕੀ ਇੰਚਾਰਜ ਏ.ਐੱਸ.ਆਈ. ਸੰਤੋਖ ਸਿੰਘ ਤੇ ਏ.ਐੱਸ.ਆਈ. ਦਲਬੀਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਵੀਰੂ ਪੁੱਤਰ ਪ੍ਰਕਾਸ਼ ਕੁਮਾਰ ਵਾਸੀ ਇੱਟਾ ਬਿਹਾਰ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ। ਇਸੇ ਦੌਰਾਨ ਜਦ ਉਹ ਬਹਿਲੂਵਾਲ, ਗੁਰਦਾਸਪੁਰ ਰੋਡ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜਣ ਨਾਲ ਉਹ ਇਕ ਸਾਈਕਲ ਨਾਲ ਟੱਕਰਾ ਕੇ ਸੜਕ ‘ਤੇ ਡਿੱਗ ਗਿਆ ਤੇ ਪਿੱਛੋਂ ਆ ਰਹੇ ਤੇਜ ਰਫਤਾਰ ਟਰਾਲੇ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ । ਜਿਸ ਕਾਰਨ ਵੀਰੂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਟਰਾਲੇ ਚਾਲਕ ਟਰਾਲੇ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲੈ ਕੇ 72 ਘੰਟੇ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰੱਖਵਾ ਦਿੱਤਾ ਹੈ । ਖ਼ਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।

ਇਹ ਵੀ ਪੜ੍ਹੋ : ਭੁੱਖੇ-ਪਿਆਸੇ ਪ੍ਰਵਾਸੀਆਂ 'ਤੇ ਪੁਲਸ ਨੇ ਵਰ੍ਹਾਈਆਂ ਡਾਂਗਾਂ, ਲਗਵਾਈਆਂ ਊਠਕ-ਬੈਠਕਾਂ


Baljeet Kaur

Content Editor

Related News