ਸਹੁਰਾ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਚੁੱਕਿਆ ਖੌਫ਼ਨਾਕ ਕਦਮ

Thursday, Aug 06, 2020 - 10:26 AM (IST)

ਸਹੁਰਾ ਪਰਿਵਾਰ ਤੋਂ ਦੁਖੀ ਵਿਅਕਤੀ ਨੇ ਚੁੱਕਿਆ ਖੌਫ਼ਨਾਕ ਕਦਮ

ਬਟਾਲਾ (ਬੇਰੀ) : ਨਜ਼ਦੀਕੀ ਪਿੰਡ ਪਿੰਡ ਨੰਗਲ ਵਿਖੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਗੁੱਜਰ ਪਰਿਵਾਰ ਦੇ ਵਿਅਕਤੀ ਵੱਲੋਂ ਆਪਣੇ ਹੀ ਕਮਰੇ 'ਚ ਬੀਤੀ ਰਾਤ ਫਾਹ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਲਾਲਦੀਨ (35) ਦੇ ਪਿਤਾ ਸੈਫਦੀਨ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਲਾਲਦੀਨ ਦਾ ਉਸ ਦੇ ਸਹੁਰੇ ਪਰਿਵਾਰ ਨਾਲ ਲੜਾਈ ਝਗੜਾ ਰਹਿੰਦਾ ਸੀ ਅਤੇ ਬੀਤੇ ਦਿਨ ਵੀ ਉਸ ਦੀ ਪਤਨੀ ਅਤੇ ਉਸ ਦੇ ਸਾਲਿਆਂ ਨੇ ਉਸ ਨਾਲ ਲੜਾਈ ਝਗੜਾ ਕੀਤਾ, ਜਿਸ ਦੌਰਾਨ ਉਨ੍ਹਾਂ ਦੇ ਪੁੱਤ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਲਾਲਦੀਨ ਦੇ 3 ਬੱਚੇ ਹਨ ਅਤੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਇਸ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਖਿਲ਼ਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋਂ : ਸਾਬਕਾ ਫ਼ੌਜੀ ਨੇ ਤਬਾਹ ਕੀਤਾ ਹੱਸਦਾ-ਖੇਡਦਾ ਪਰਿਵਾਰ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਉਧਰ ਦੂਜੇ ਪਾਸੇ ਪੁਲਸ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਭੇਜ ਦਿੱਤਾ। ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋਂ :  ਨਸ਼ੇ ’ਚ ਟੱਲੀ ਸਕੇ ਪਿਓ ਦੀ ਹੈਵਾਨੀਅਤ: 7 ਸਾਲਾ ਧੀ ਨਾਲ ਕੀਤਾ ਜਬਰ-ਜ਼ਿਨਾਹ


author

Baljeet Kaur

Content Editor

Related News