ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਬੱਚੇ ਦੀ ਮੌਤ

09/20/2019 5:03:31 PM

ਬਟਾਲਾ (ਬੇਰੀ) : ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਇਕ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੂ ਸਿੰਘ ਪੁੱਤਰ ਬਚਨ ਸਿੰਘ ਵਾਸੀ ਸੈਦਪੁਰ ਕਲਾਂ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਸ ਦਾ ਲੜਕਾ ਸ਼ਮਸ਼ੇਰ ਸਿੰਘ (10 ਸਾਲ) ਆਪਣੇ ਖੇਤਾਂ 'ਚ ਗਿਆ ਸੀ ਅਤੇ ਇਥੇ ਕਿਸੇ ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਉਹ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਤੁਰੰਤ ਉਸ ਨੂੰ ਇਕ ਨਿੱਜੀ ਹਸਪਤਾਲ 'ਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Baljeet Kaur

This news is Content Editor Baljeet Kaur