ਬਟਾਲਾ ਪੁਲਸ ਨੇ 16.50 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

Tuesday, Jul 20, 2021 - 06:02 PM (IST)

ਬਟਾਲਾ ਪੁਲਸ ਨੇ 16.50 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਬਟਾਲਾ (ਬੇਰੀ) : ਅੱਜ ਬਟਾਲਾ ਪੁਲਸ ਵਲੋਂ 16 ਲੱਖ 50 ਹਜ਼ਾਰ ਰੁਪਏ ਦੀ ਡਰਗ ਮਨੀ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੁਕੱਦਮਾ ਨੰ. 103 ਦੇ ਤਹਿਤ ਜੋਗਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਪੁਰੀਆ ਕਲਾਂ, ਸੰਦੀਪ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਭੰਡਾਰੀ ਗੇਟ ਬਟਾਲਾ, ਸਰਵਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੁਰੀਆ ਕਲਾ ਤੇ ਜਗਮੋਹਣ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮੁਹੱਲਾ ਗੋਦਾਈਪੁਰ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਉਕਤ ਵਿਅਕਤੀਆਂ ਵਿਚੋਂ ਸਮਗਲਰ ਜੋਗਿੰਦਰ ਸਿੰਘ ਵਾਸੀ ਪੁਰੀਆ ਕਲਾਂ ਤੋਂ ਬੀਤੇ ਦਿਨੀਂ 35 ਲੱਖ ਰੁਪਏ ਦੀ ਡਰਗ ਮਨੀ ਬਰਾਮਦ ਕੀਤੀ ਗਈ ਅਤੇ ਹੁਣ ਇਸੇ ਕੜੀ ਤਹਿਤ ਜੋਗਿੰਦਰ ਸਿੰਘ ਦੀ ਨਿਸ਼ਾਨਦੇਹੀ ’ਤੇ ਲਖਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਪੁੱਤਰਾਨ ਤਾਰਾ ਸਿੰਘ ਵਾਸੀ ਪੁਰੀਆ ਕਲਾਂ ਪਾਸੋਂ 16 ਲੱਖ 50 ਹਜ਼ਾਰ ਰੁਪਏ ਦੀ ਡਰਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਰਕਮ ਜੋਗਿੰਦਰ ਸਿੰਘ ਨੇ ਉਕਤ ਵਿਅਕਤੀਆਂ ਨੂੰ ਜ਼ਮੀਨ ਖਰੀਦਣ ਲਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਜੋਗਿੰਦਰ ਸਿੰਘ ਕੋਲੋਂ 51 ਲੱਖ 50 ਹਜ਼ਾਰ ਰੁਪਏ ਦੀ ਡਰਗ ਮਨੀ ਬਰਾਮਦ ਕੀਤੀ ਜਾ ਚੁੱਕੀ ਹੈ। ਐੱਸ.ਐੱਸ.ਪੀ ਨੇ ਅੱਗੇ ਦੱਸਿਆ ਕਿ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਅਗਾਹ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।


author

Gurminder Singh

Content Editor

Related News