ਕੁੱਟਮਾਰ ਕਰਨ ਦੇ ਦੋਸ਼ ''ਚ ਕੇਸ ਦਰਜ
Tuesday, Jan 30, 2018 - 12:29 PM (IST)
ਬਟਾਲਾ (ਬੇਰੀ) - ਥਾਣਾ ਰੰਗੜ ਨੰਗਲ ਦੀ ਪੁਲਸ ਨੇ ਕੁੱਟਮਾਰ ਕੇ ਜ਼ਖਮੀ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
ਜਾਣਕਾਰੀ ਮੁਤਾਬਕ ਮਨਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਜੈਤੋਸਰਜਾ ਨੇ ਦੱਸਿਆ ਕਿ ਪਿੰਡ ਦੇ ਤਿੰਨ ਨੌਜਵਾਨਾਂ ਨੇ ਮੇਰੇ ਕੋਲੋਂ ਪੈਸੇ ਉਧਾਰ ਲਏ ਸਨ ਤੇ ਜਦੋਂ ਮੇਰੀ ਪਤਨੀ ਸੁਖਵਿੰਦਰ ਕੌਰ ਉਨ੍ਹਾਂ ਕੋਲੋਂ ਪੈਸੇ ਮੰਗਣ ਗਈ ਤਾਂ ਉਨ੍ਹਾਂ ਪੈਸੇ ਨਹੀਂ ਦਿੱਤੇ। ਇਸ ਤੋਂ ਬਾਅਦ ਜਦੋਂ ਮੈਂ ਉਨ੍ਹਾਂ ਕੋਲੋਂ ਪੈਸੇ ਲੈਣ ਲਈ ਗਿਆ ਤਾਂ ਉਨ੍ਹਾਂ ਮੈਨੂੰ ਕੁੱਟਮਾਰ ਕੇ ਜ਼ਖਮੀ ਕਰ ਦਿੱਤਾ। ਇਸ ਸੰਬੰਧੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ 3 ਨੌਜਵਾਨਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
