ਬਟਾਲਾ : ਪ੍ਰਾਈਵੇਟ ਸਕੂਲ ਦੀ ਬੱਸ ਪਲਟੀ

02/23/2019 4:07:21 PM

ਬਟਾਲਾ (ਬੇਰੀ) : ਅੱਜ ਸਵੇਰੇ ਪਿੰਡ ਭਗਵਾਨਪੁਰ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਦੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਬੱਚਿਆਂ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਬੱਸ ਪਿੰਡ ਭਗਵਾਨਪੁਰ ਕੋਲ ਪਹੁੰਚੀ ਤਾਂ ਉਥੇ ਸੜਕ ਕਿਨਾਰੇ ਪਈ ਮਿੱਟੀ ਜੋ ਕਿ ਬਰਸਾਤ ਦੇ ਕਾਰਨ ਨਰਮ ਪੈ ਚੁੱਕੀ ਸੀ, ਤੋਂ ਬੱਸ ਦਾ ਟਾਇਰ ਹੇਠਾਂ ਖਿਸਕ ਗਿਆ, ਜਿਸ ਕਾਰਨ ਬੱਸ ਪਲਟ ਗਈ, ਜਿਸ ਕਾਰਨ ਬੱਸ 'ਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ।

PunjabKesariਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀ ਮੋਹਿਤ ਕੁਮਾਰ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਿਤ ਕੁਮਾਰ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੇਕਰ ਇਸ 'ਚ ਡਰਾਈਵਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Baljeet Kaur

Content Editor

Related News