ਬਟਾਲਾ : ਪ੍ਰਾਈਵੇਟ ਸਕੂਲ ਦੀ ਬੱਸ ਪਲਟੀ

02/23/2019 4:07:21 PM

ਬਟਾਲਾ (ਬੇਰੀ) : ਅੱਜ ਸਵੇਰੇ ਪਿੰਡ ਭਗਵਾਨਪੁਰ ਨੇੜੇ ਇਕ ਨਿੱਜੀ ਸਕੂਲ ਦੀ ਬੱਸ ਦੇ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਬੱਚਿਆਂ ਨੂੰ ਸਕੂਲ ਛੱਡਣ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਬੱਸ ਪਿੰਡ ਭਗਵਾਨਪੁਰ ਕੋਲ ਪਹੁੰਚੀ ਤਾਂ ਉਥੇ ਸੜਕ ਕਿਨਾਰੇ ਪਈ ਮਿੱਟੀ ਜੋ ਕਿ ਬਰਸਾਤ ਦੇ ਕਾਰਨ ਨਰਮ ਪੈ ਚੁੱਕੀ ਸੀ, ਤੋਂ ਬੱਸ ਦਾ ਟਾਇਰ ਹੇਠਾਂ ਖਿਸਕ ਗਿਆ, ਜਿਸ ਕਾਰਨ ਬੱਸ ਪਲਟ ਗਈ, ਜਿਸ ਕਾਰਨ ਬੱਸ 'ਚ ਸਵਾਰ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀ ਮੋਹਿਤ ਕੁਮਾਰ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲੈ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਿਤ ਕੁਮਾਰ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜੇਕਰ ਇਸ 'ਚ ਡਰਾਈਵਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Baljeet Kaur

This news is Content Editor Baljeet Kaur