ਰਾਮ ਸੁੰਦਰ ਦਾਸ ਜੀ ਦੀ ਤਸਵੀਰ ਦੀ ਬੇਅਦਬੀ ਕਰਨ ਵਾਲਾ ਹਰਿਦੁਆਰ ਤੋਂ ਗ੍ਰਿਫਤਾਰ

06/17/2019 8:59:51 AM

ਬਟਾਲਾ (ਬੇਰੀ) : ਵਿਸ਼ਵ ਪ੍ਰਸਿੱਧ ਦਰਬਾਰ ਸ਼੍ਰੀ ਧਿਆਨਪੁਰ ਧਾਮ ਦੇ ਮੌਜੂਦਾ ਗੱਦੀਨਸ਼ੀਨ ਆਚਾਰਿਆਧੀਸ਼ ਸ਼੍ਰੀ ਰਾਮ ਸੁੰਦਰ ਦਾਸ ਦੇਵਾਚਾਰਿਆ ਦੀ ਦੀ ਤਸਵੀਰ ਆਪਣੇ ਪੈਰਾਂ ਵਿਚ ਰੱਖ ਕੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ ਹਰਿਦੁਆਰ ਤੋਂ ਗ੍ਰਿਫਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਬੀਤੀ 17 ਮਈ ਨੂੰ ਕਸਬਾ ਧਿਆਨਪੁਰ ਦੇ ਰਹਿਣ ਵਾਲੇ ਨੌਜਵਾਨ ਰਜੀਵ ਕੁਮਾਰ ਉਰਫ ਸੋਨੂੰ ਪੁੱਤਰ ਰਾਮ ਲੁਭਾਇਆ ਵੱਲੋਂ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਆਚਾਰਿਆਧੀਸ਼ ਸ਼੍ਰੀ ਰਾਮ ਸੁੰਦਰ ਦਾਸ ਦੇਵਾਚਾਰਿਆ ਜੀ ਦੀ ਤਸਵੀਰ ਨੂੰ ਆਪਣੇ ਪੈਰਾਂ 'ਚ ਰੱਖ ਕੇ ਬੇਅਦਬੀ ਕਰਦਿਆਂ ਉਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਗਿਆ ਸੀ, ਜਿਸਦੇ ਕਾਰਨ ਪੁਲਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਉਕਤ ਨੌਜਵਾਨ ਵਿਰੁੱਧ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਮੁਕੱਦਮਾ ਨੰ.42/19 ਧਾਰਾ 295-ਏ, 67 ਆਈ. ਟੀ. ਐਕਟ ਤਹਿਤ ਦਰਜ ਕਰਨ ਤੋਂ ਬਾਅਦ ਇਸ ਦੀ ਤਲਾਸ਼ ਕਰਨੀ ਆਰੰਭ ਕਰ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਬਟਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਗੁਰਪ੍ਰਤਾਪ ਸਿੰਘ ਸਹੋਤਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਸੀ, ਜਿਨ੍ਹਾਂ ਬੀਤੇ ਕੱਲ ਹਰਿਦੁਆਰ 'ਚ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਰਜੀਵ ਕੁਮਾਰ ਉਰਫ ਸੋਨੂੰ ਜਿਸ ਵਿਰੁੱਧ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਿਆ ਸੀ, ਨੂੰ ਅੱਜ ਅਦਾਲਤ ਵਿਚ ਪੁਲਸ ਵੱਲੋਂ ਪੇਸ਼ ਕੀਤਾ ਗਿਆ। ਜਿਥੇ 2 ਦਿਨਾਂ ਦਾ ਪੁਲਸ ਰਿਮਾਂਡ ਮਿਲਿਆ।


Baljeet Kaur

Content Editor

Related News