ਭਿਆਨਕ ਸੜਕ ਹਾਦਸੇ ''ਚ ਬੱਚੇ ਦੀ ਮੌਤ

01/21/2019 3:42:59 PM

ਬਟਾਲਾ (ਸਾਹਿਲ) : ਨਜ਼ਦੀਕੀ ਅੱਡਾ ਸੇਖਵਾਂ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਬੱਚੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਉਸ ਦੇ ਮਾਤਾ-ਪਿਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਮੰਗਲ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਠੱਕਰ ਸੰਧੂ ਆਪਣੀ ਪਤਨੀ ਸੁਨੀਤਾ ਤੇ ਤਿੰਨ ਸਾਲ ਦੇ ਬੱਚੇ ਨਾਲ ਅੱਡਾ ਸੇਖਵਾ 'ਚ ਫਲ ਅਤੇ ਗੰਨੇ ਦਾ ਰਸ ਵੇਚਣ ਦਾ ਕੰਮ ਕਰਦਾ ਹੈ। ਬੀਤੀ ਰਾਤ ਉਹ ਆਪਣਾ ਕੰਮ ਖਤਮ ਕਰਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਤਨੀ ਤੇ ਬੱਚੇ ਨਾਲ ਘਰ ਜਾ ਰਿਹਾ ਸੀ ਕਿ ਅੱਡਾ ਸੇਖਵਾਂ ਦੇ ਕੋਲ ਬਟਾਲਾ ਦੇ ਵਲੋਂ ਆ ਰਹੀ ਇਕ ਤੇਜ਼ ਰਫਤਾਰ ਬਲੈਰੋ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਬੱਚੇ ਦੀ ਮੌਕੇ ਤੇ ਮੌਤ ਹੋ ਗਈ ਤੇ ਪਤੀ-ਪਤਨੀ ਗੰਭੀਰ ਰੂਪ 'ਚ ਜ਼ਖਮੀਂ ਹੋ ਗਏ, ਜਦਕਿ ਕਾਰ ਸਵਾਰ ਮੌਕੇ ਤੇ ਫਰਾਰ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਜ਼ਖਮੀਂਆਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News