ਛੋਟਾ ਹਾਥੀ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ, 12 ਦੇ ਕਰੀਬ ਸਵਾਰੀਆਂ ਜ਼ਖ਼ਮੀ

Tuesday, Feb 22, 2022 - 01:05 PM (IST)

ਛੋਟਾ ਹਾਥੀ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ, 12 ਦੇ ਕਰੀਬ ਸਵਾਰੀਆਂ ਜ਼ਖ਼ਮੀ

ਬਟਾਲਾ (ਜ. ਬ., ਯੋਗੀ, ਅਸ਼ਵਨੀ)- ਅੱਡਾ ਧੰਦੋਈ ਵਿਖੇ ਛੋਟਾ ਹਾਥੀ ਅਤੇ ਕਾਰ ਦੀ ਹੋਈ ਟੱਕਰ ’ਚ 12 ਦੇ ਕਰੀਬ ਸਵਾਰੀਆ ਦੇ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਇਕ ਛੋਟਾ ਹਾਥੀ ਟੈਂਪੂ ਨੰ. ਪੀ. ਬੀ. 02ਡੀ. ਐੱਮ. 7268 ’ਤੇ ਸਵਾਰ ਹੋ ਕੇ ਪਿੰਡ ਰੂਪੋਵਾਲੀ ਬ੍ਰਾਹਮਣਾਂ ਦੇ ਰਹਿਣ ਵਾਲੇ ਤੇਜਾ ਰਾਮ ਅਤੇ ਮਹਿੰਦਰ ਪਾਲ ਆਪਣੇ ਪਰਿਵਾਰਾਂ ਸਮੇਤ ਊਧਨਵਾਲ ਵਿਖੇ ਕਿਸੇ ਰਿਸ਼ਤੇਦਾਰ ਦੀ ਹੋਈ ਮੌਤ ਦੇ ਸਬੰਧ ਵਿਚ ਜਾ ਰਹੇ ਸਨ।

ਇਨ੍ਹਾਂ ਦਾ ਟੈਂਪੂ ਜਦੋਂ ਅੱਡਾ ਧੰਦੋਈ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੀ ਕਾਰ ਨੰ. ਪੀ. ਬੀ. 18ਵੀ. 3789 ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸਦੇ ਸਿੱਟੇ ਵਜੋਂ ਦੋਵੇਂ ਵਾਹਨ ਨੁਕਸਾਨੇ ਗਏ। ਨਾਲ ਹੀ ਛੋਟਾ ਹਾਥੀ ਟੈਂਪੂ ਵਿਚ ਸਵਾਰ ਦਰਜਨ ਦੇ ਕਰੀਬ ਸਵਾਰੀਆਂ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਈਆਂ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਐਂਬੂਲੈਂਸ 108 ਦੀਆਂ 2 ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਫਸਟ ਏਡ ਦਿੱਤੀ ਅਤੇ ਜ਼ਿਆਦਾ ਸੱਟਾਂ ਵਾਲਿਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਚੌਕੀ ਪੰਜਗਰਾਈਆਂ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।


author

rajwinder kaur

Content Editor

Related News