12ਵੀਂ ਜਮਾਤ ਦੇ ਵਿਦਿਆਰਥੀ ਦੀ ਭੇਤਭਰੀ ਹਾਲਤ ''ਚ ਮੌਤ

Monday, Dec 17, 2018 - 03:23 PM (IST)

12ਵੀਂ ਜਮਾਤ ਦੇ ਵਿਦਿਆਰਥੀ ਦੀ ਭੇਤਭਰੀ ਹਾਲਤ ''ਚ ਮੌਤ

ਬਟਾਲਾ (ਸਾਹਿਲ) : ਬੀਤੀ ਰਾਤ ਪਿੰਡ ਖੁਜਾਲਾ ਦੇ 12ਵੀਂ ਜਮਾਤ 'ਚ ਪੜ੍ਹਦੇ ਇਕ ਵਿਦਿਆਰਥੀ ਦੀ ਭੇਤਭਰੀ ਹਾਲਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਇਨ ਦੇ ਏ. ਐੱਸ. ਆਈ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਓਂਕਾਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਖੁਜਾਲਾ ਜੋ ਬਟਾਲਾ ਦੇ ਇਕ ਸਕੂਲ 'ਚ 12ਵੀਂ ਜਮਾਤ 'ਚ ਪੜ੍ਹਦਾ ਸੀ।

PunjabKesari

ਉਕਤ ਨੌਜਵਾਨ ਬੀਤੀ ਰਾਤ ਬਟਾਲਾ ਵਿਖੇ ਆਪਣੇ ਇਕ ਦੋਸਤ ਦੇ ਘਰ ਆਇਆ ਸੀ ਤੇ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਇਸ ਉਪਰੰਤ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸਦੀ ਮੌਤ ਹੋ ਗਈ। ਏ.ਐੱਸ.ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਦੇ ਬਿਆਨ 'ਤੇ ਫਿਲਹਾਲ 174 ਦੀ ਕਾਰਵਾਈ ਕਰ ਦਿੱਤੀ ਹੈ ਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News