ਸੰਨੀ ਦਿਓਲ ਨੂੰ ਵੋਟ ਪਾਉਣਾ ਖੂਹ ''ਚ ਸੁੱਟਣ ਦੇ ਬਰਾਬਰ : ਬਾਜਵਾ

05/10/2019 11:24:46 AM

ਬਟਾਲਾ (ਬੇਰੀ) : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੋਦੀ ਲੋਕਾਂ 'ਚ ਧਰਮ ਤੇ ਜਾਤ ਦੇ ਆਧਾਰ 'ਤੇ ਵੰਡੀਆਂ ਪਾ ਕੇ ਮੁਲਕ ਨੂੰ ਤੋੜਣ 'ਤੇ ਤੁਲਿਆ ਹੋਇਆ ਹੈ। ਉਨ੍ਹਾਂ ਇਹ ਗੱਲ ਵੀਰਵਾਰ ਪਿੰਡ ਹਸਨਪੁਰ ਕਲਾਂ 'ਚ ਇਕ ਭਰਵੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਮੋਦੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰ ਕੇ ਵੋਟਾਂ ਬਟੋਰਨ ਲਈ ਆਪਣੇ ਬਿਆਨਾਂ ਰਾਹੀਂ ਲੋਕਾਂ ਨੂੰ ਭਰਮਾ ਰਹੇ ਹਨ ਪਰ ਲੋਕ ਜਾਗਰੂਕ ਹੋ ਚੁੱਕੇ ਹਨ ਜੋ ਹੁਣ ਮੋਦੀ ਦੇ ਝਾਂਸੇ 'ਚ ਨਹੀਂ ਆਉਣ ਵਾਲੇ। ਅਕਾਲੀ-ਭਾਜਪਾ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬਾਜਵਾ ਨੇ ਕਿਹਾ ਕਿ ਇਹ ਬਾਦਲ ਪਰਿਵਾਰ ਵੱਲੋਂ ਆਪਣੀ ਗੱਦੀ ਬਚਾਉਣ ਲਈ ਰਚੀ ਗਈ ਬਹੁਤ ਹੀ ਨਾਪਾਕ ਸਾਜ਼ਿਸ਼ ਸੀ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਇਨ੍ਹਾਂ ਘਟਨਾਵਾਂ ਵਿਰੁੱਧ ਰੋਸ ਪ੍ਰਗਟ ਕਰ ਰਹੀ ਸੰਗਤ 'ਤੇ ਗੋਲੀਆਂ ਚਲਾ ਕੇ 2 ਸਿੱਖ ਨੌਜਵਾਨਾਂ ਨੂੰ ਮਾਰਨ ਦੇ ਦੋਸ਼ੀਆਂ ਨੂੰ ਹਰ ਹਾਲਤ ਸਜ਼ਾ ਦਿੱਤੀ ਜਾਵੇਗੀ, ਭਾਵੇਂ ਕੋਈ ਦੋਸ਼ੀ ਹੋਵੇ।

ਗੁਰਦਾਸਪੁਰ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ, ਕੈਬਨਿਟ ਮੰਤਰੀ ਨੇ ਕਿਹਾ ਕਿ ਸੰਨੀ ਦਿਓਲ ਨੂੰ ਵੋਟ ਪਾਉਣਾ ਖੂਹ 'ਚ ਸੁੱਟਣ ਦੇ ਬਰਾਬਰ ਹੈ ਕਿਉਂਕਿ ਉਸ ਨੇ ਵੋਟਾਂ ਤੋਂ ਬਾਅਦ ਕਿਤੇ ਲੱਭਣਾ ਹੀ ਨਹੀਂ ਹੈ। ਪਿੰਡ ਦੇ ਲੋਕਾਂ ਨੂੰ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਸਿਰੇ ਚੜ੍ਹਾਉਣ ਦਾ ਯਕੀਨ ਦਿਵਾਉਂਦਿਆ ਬਾਜਵਾ ਨੇ ਕਿਹਾ ਕਿ ਸਾਂਝੇ ਕਾਰਜਾਂ ਤੋਂ ਬਿਨਾਂ ਲੋਕਾਂ ਦੀਆਂ ਪੈਨਸ਼ਨਾਂ ਵੀ ਲਵਾਈਆਂ ਜਾਣਗੀਆਂ ਅਤੇ ਰਾਸ਼ਨ ਕਾਰਡ ਵੀ ਬਣਾਏ ਜਾਣਗੇ।

Baljeet Kaur

This news is Content Editor Baljeet Kaur