ਵਾਹਨ ਦੀ ਲਪੇਟ ''ਚ ਆਉਣ ਨਾਲ ਟੈਂਪੂ ਚਲਾਕ ਦੀ ਮੌਤ

Tuesday, Dec 15, 2020 - 12:25 PM (IST)

ਵਾਹਨ ਦੀ ਲਪੇਟ ''ਚ ਆਉਣ ਨਾਲ ਟੈਂਪੂ ਚਲਾਕ ਦੀ ਮੌਤ

ਬਟਾਲਾ (ਸਾਹਿਲ/ਯੋਗੀ)- ਬੀਤੀ ਰਾਤ ਸਥਾਨਕ ਬਾਈਪਾਸ 'ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ ਹੋ ਗਈ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਬੀਬੀ ਜਗੀਰ ਕੌਰ ਨੇ ਲਿਆ ਸਖ਼ਤ ਨੋਟਿਸ

ਇਸ ਸਬੰਧੀ ਥਾਣਾ ਸਦਰ ਦੇ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਨਿਰਮਲ ਕੁਮਾਰ ਪੁੱਤਰ ਅਮਰਨਾਥ ਵਾਸੀ ਮਾਡਲ ਟਾਊਨ ਬਟਾਲਾ ਆਪਣੇ ਛੋਟੇ ਹਾਥੀ (ਟੈਂਪੂ) 'ਤੇ ਸਵਾਰ ਹੋ ਕੇ ਬਾਈਪਾਸ ਰਸਤੇ ਬਟਾਲਾ ਤੋਂ ਗੁਰਦਾਸਪੁਰ ਵਾਲੀ ਸਾਈਡ ਨੂੰ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਭੁੱਲਰ ਨਜ਼ਦੀਕ ਪੁੱਜਾਂ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਉਸ ਦਾ ਟੈਂਪੂ ਪਲਟ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਬਲਵਿੰਦਰ ਪਾਲ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ :  ਕਿਸਾਨ ਅੰਦੋਲਨ 'ਚ ਪਹੁੰਚਿਆ ਵਰਦੀਧਾਰੀ ਫ਼ੌਜੀ, ਖੁਫ਼ੀਆ ਤੰਤਰ ਚੌਕਸ


author

Baljeet Kaur

Content Editor

Related News