ਦਰੱਖਤ ਨਾਲ ਟਕਰਾਈ ਗੱਡੀ, ਨੌਜਵਾਨ ਦੀ ਮੌਤ
Saturday, Jun 29, 2019 - 02:02 PM (IST)

ਬਟਾਲਾ/ਅੱਚਲ ਸਾਹਿਬ (ਬੇਰੀ) : ਨਜ਼ਦੀਕ ਪਿੰਡ ਪੈਂਦੇ ਸੁੱਖਾ ਚਿੜਾ ਦੇ ਨੌਜਵਾਨ ਜਸਪਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਸੈਕਟਰੀ ਦੀ ਸਫਾਰੀ ਗੱਡੀ ਦਰੱਖਤ 'ਚ ਵੱਜਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨਰਿੰਦਰ ਸਿੰਘ ਸੈਕਟਰੀ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਜਸਪਿੰਦਰ ਸਿੰਘ ਸ਼ਾਮ ਵੇਲੇ ਆਪਣੇ ਕਿਸੇ ਦੋਸਤ ਨੂੰ ਮਿਲਣ ਲਈ ਗਿਆ ਸੀ ਅਤੇ ਜਦੋਂ ਉਹ ਵਾਪਸ ਆਪਣੇ ਪਿੰਡ ਸੁੱਖਾ ਚਿੜਾ ਨੂੰ ਆ ਰਿਹਾ ਸੀ ਤਾਂ ਰਸਤੇ 'ਚ ਅਚਾਨਕ ਗੱਡੀ ਦਾ ਸੰਤੁਲਨ ਵਿਗੜਨ ਨਾਲ ਗੱਡੀ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਉਸਦਾ ਲੜਕਾ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਜਦੋਂ ਉਸ ਨੂੰੰ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਕਿ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।