ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ
Wednesday, Mar 16, 2022 - 06:11 PM (IST)
![ਬਟਾਲਾ ’ਚ ਵੱਡੀ ਵਾਰਦਾਤ: ਸੁੱਤੇ ਹੋਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ](https://static.jagbani.com/multimedia/2022_3image_18_10_503666440murder.jpg)
ਬਟਾਲਾ (ਜ. ਬ., ਯੋਗੀ, ਅਸ਼ਵਨੀ) - ਬੀਤੀ ਰਾਤ ਬੋਦੇ ਦੀ ਖੂਹੀ ਵਿਖੇ ਕੁਝ ਅਣਪਛਾਤਿਆਂ ਵੱਲੋਂ ਟਰੱਕ ਡਰਾਈਵਰ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਟਰੱਕ ਡਰਾਈਵਰ ਦੀ ਪਛਾਣ ਮਨਦੀਪ ਸਿੰਘ ਮੰਨਾ ਪੁੱਤਰ ਪ੍ਰੇਮ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬੋਦੇ ਦੀ ਖੂਹੀ ਦੇ ਰਹਿਣ ਵਾਲੇ ਮਨਦੀਪ ਸਿੰਘ ਮੰਨਾ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ ਅਤੇ ਘਰ ਵਿਚ ਇਕੱਲਾ ਰਹਿ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਉਨ੍ਹਾਂ ਦੱਸਿਆ ਕਿ ਬੀਤੀ ਰਾਤ ਮ੍ਰਿਤਸਰ ਆਪਣੇ ਘਰ ਵਿਚ ਸੁੱਤਾ ਪਿਆ ਸੀ। ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ’ਤੇ ਵਾਰ ਕਰਕੇ ਉਸ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਦੀ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਡੀ. ਐੱਸ. ਪੀ. ਸਿਟੀ ਦੇਵ ਸਿੰਘ, ਥਾਣਾ ਸਿਵਲ ਲਾਈਨ ਜਸਪਾਲ ਸਿੰਘ ਅਤੇ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਨਵਜੋਤ ਸਿੱਧੂ ਨੇ ਦਿੱਤਾ ਅਸਤੀਫ਼ਾ
ਦੂਜੇ ਪਾਸੇ ਪੁਲਸ ਨੇ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ-302 ਤਹਿਤ ਥਾਣਾ ਸਿਵਲ ਲਾਈਨ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼