ਗੱਡੀ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

07/17/2018 4:13:58 PM

ਬਟਾਲਾ (ਬੇਰੀ) - ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਏ. ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਯੂਨਿਸ ਮਸੀਹ ਪੁੱਤਰ ਕੁਰਸੈਦ ਮਸੀਹ ਵਾਸੀ ਡੇਰਾ ਪਠਾਣਾ ਨੇ ਲਿਖਵਾਇਆ ਕਿ ਬੀਤੇ ਦਿਨ ਉਹ ਸਵੇਰੇ 11 ਵਜੇ ਆਪਣੀ ਪਤਨੀ ਬਿਮਲਾ (37) ਨਾਲ ਬਿਕਰਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਡੇਰਾ ਪਠਾਣਾ ਦਾ ਝੋਨਾ ਲਾਉਣ ਲਈ ਜਾ ਰਹੇ ਸੀ ਅਤੇ ਜਦੋਂ ਉਹ ਡੇਰਾ ਪਠਾਣਾ ਨੇੜੇ ਪਹੁੰਚੇ ਤਾਂ ਗਲਤ ਪਾਸੇ ਤੋਂ ਆ ਰਹੇ ਇਕ ਅਣਪਛਾਤੇ ਗੱਡੀ ਚਾਲਕ ਨੇ ਉਸਦੀ ਪਤਨੀ ਨੂੰ ਸਾਈਡ ਮਾਰ ਦਿੱਤੀ, ਜਿਸ ਨਾਲ ਉਸਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਗੱਡੀ ਚਾਲਕ ਮੌਕੇ 'ਤੋਂ ਫਰਾਰ ਹੋ ਗਿਆ।ਪੁਲਸ ਨੇ ਉਕਤ ਵਿਅਕਤੀ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਗੱਡੀ ਚਾਲਕ ਵਿਰੁੱਧ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਬਣਦੀਆਂ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ।