ਬੱਸ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

Thursday, Sep 26, 2019 - 05:38 PM (IST)

ਬੱਸ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

ਬਟਾਲਾ, ਕਾਦੀਆਂ (ਜ. ਬ, ਬੇਰੀ, ਜ਼ੀਸ਼ਾਨ) : ਅੱਜ ਬਾਅਦ ਦੁਪਹਿਰ ਇਕ ਪ੍ਰਾਈਵੇਟ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਕੌਰ ਪਤਨੀ ਹਰਭਜਨ ਸਿੰਘ ਵਾਸੀ ਬਸਰਾਵਾਂ ਆਪਣੇ ਲੜਕੇ ਬਲਜੀਤ ਸਿੰਘ ਨਾਲ ਮੋਟਰਸਾਈਕਲ ਨੰਬਰ ਪੀ. ਬੀ. 18 ਟੀ. 4380 'ਤੇ ਸਵਾਰ ਹੋ ਕੇ ਕਾਦੀਆ ਵੱਲ ਆ ਰਹੀ ਸੀ । ਜਦੋਂ ਉਹ  ਸਿਵਲ ਲਾਈਨ ਚੌਕ ਕੋਲ ਪੁੱਜਾ ਤਾਂ ਕਾਦੀਆਂ ਆ ਰਹੀ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਦਰਸ਼ਨ ਕੌਰ ਦੀ ਮੌਕੇ 'ਤੇ ਮੌਤ ਹੋ ਗਈ।

ਐੱਸ. ਐੱਚ. ਓ. ਨੇ ਦੱਸਿਆ ਕਿ ਬੱਸ ਚਾਲਕ ਸਰਬਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਆਦਮਪੁਰ ਨੂੰ ਗ੍ਰਿਫਤਾਰ ਕਰ ਕੇ ਬੱਸ ਨੂੰ ਕਬਜ਼ੇ 'ਚ ਲੈ ਲਿਆ ਗਿਆ ਅਤੇ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟ ਕਰਵਾਇਆ ਜਾ ਰਿਹਾ ਹੈ।


author

Baljeet Kaur

Content Editor

Related News