ਘਰੇਲੂ ਪਰੇਸ਼ਾਨੀ ਦੇ ਚੱਲਦਿਆ ਔਰਤ ਨੇ ਲਿਆ ਫਾਹਾ, ਮੌਤ
Sunday, Aug 18, 2019 - 05:18 PM (IST)

ਬਟਾਲਾ (ਜ.ਬ) : ਘਰੇਲੂ ਪਰੇਸ਼ਾਨੀ ਦੇ ਚੱਲਦਿਆ ਕਿਲ੍ਹਾ ਲਾਲ ਸਿੰਘ ਵਿਖੇ ਇਕ ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਲ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਏ. ਐੱਸ. ਆਈ. ਯੂਨਸ ਮਸੀਹ ਅਤੇ ਹੌਲਦਾਰ ਬਚਿੱਤਰ ਸਿੰਘ ਨੇ ਦੱਸਿਆ ਕਿ ਸਤਿੰਦਰ ਕੌਰ ਪਤਨੀ ਅਨੋਖ ਸਿੰਘ ਉਮਰ 28 ਸਾਲ ਵਾਸੀ ਗੁਰੂ ਅਰਜਨ ਦੇਵ ਕਲੋਨੀ ਕਿਲ੍ਹਾ ਲਾਲ ਸਿੰਘ ਜੋ ਘਰ 'ਚ ਘਰੇਲੂ ਪਰੇਸ਼ਾਨੀ ਨੂੰ ਲੈ ਕੇ ਅਕਸਰ ਦਿਮਾਗੀ ਤੌਰ ਤੇ ਪਰੇਸ਼ਾਨੀ ਰਹਿੰਦੀ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਬੀਤੀ ਰਾਤ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਏ .ਐਸ. ਆਈ ਨੇ ਦੱਸਿਆ ਕਿ ਪਰਿਵਾਰਕ ਮੈਂਬਰਾ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।