ਘਰੇਲੂ ਝਗੜੇ ਦੇ ਚਲਦਿਆਂ ਵਿਆਹੁਤਾ ਨੇ ਫਾਹਾ ਲਾ ਕੀਤੀ ਖੁਦਕੁਸ਼ੀ

Friday, Apr 02, 2021 - 04:16 PM (IST)

ਘਰੇਲੂ ਝਗੜੇ ਦੇ ਚਲਦਿਆਂ ਵਿਆਹੁਤਾ ਨੇ ਫਾਹਾ ਲਾ ਕੀਤੀ ਖੁਦਕੁਸ਼ੀ

ਬਟਾਲਾ (ਬੇਰੀ) - ਪਿੰਡ ਬਿਧੀਪੁਰ ਫਾਟਕ ਵਿਖੇ ਇਕ ਵਿਆਹੁਤਾ ਵਲੋਂ ਘਰੇਲੂ ਝਗੜੇ ਦੇ ਚਲਦਿਆਂ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਮਿਲਿਆ ਹੈ। ਇਸ ਘਟਨਾ ਦੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਐੱਸ.ਐੱਚ.ਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮ੍ਰਿਤਕਾ ਕਿਰਨਦੀਪ ਕੌਰ ਦੇ ਭਰਾ ਗੁਰਜਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਡੇਰਾ ਪਠਾਣਾਂ ਨੇ ਲਿਖਵਾਇਆ ਹੈ ਕਿ ਉਸਦੀ ਭੈਣ ਕਿਰਨਦੀਪ ਦਾ ਵਿਆਹ ਜੋਬਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਿਧੀਪੁਰ ਫਾਟਕ ਨਾਲ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ - ਜੀਜੇ ਨੇ ਰਿਸ਼ਤਾ ਕੀਤਾ ਤਾਰ-ਤਾਰ: ਸਾਲੇ ਨੂੰ ਬੰਧਕ ਬਣਾ ਗਰਭਵਤੀ ਸਾਲੇਹਾਰ ਨਾਲ ਕੀਤਾ ਜਬਰ-ਜ਼ਿਨਾਹ

ਪਿਛਲੇ ਕੁਝ ਦਿਨਾਂ ਤੋਂ ਦੋਵਾਂ ਪਤੀ-ਪਤਨੀ ਦਰਮਿਆਨ ਆਪਸੀ ਝਗੜਾ ਚੱਲ ਰਿਹਾ ਸੀ। ਲੜਾਈ ਤੋਂ ਦੁਖੀ ਹੋ ਕੇ ਉਸਦੀ ਭੈਣ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ 'ਚ ਖ਼ੂਨੀ ਵਾਰਦਾਤ: ਰੰਜ਼ਿਸ਼ ਦੇ ਕਾਰਨ ਅਨ੍ਹੇਵਾਹ ਗੋਲ਼ੀਆਂ ਚਲਾ ਕੀਤਾ ਜਨਾਨੀ ਦਾ ਕਤਲ, ਹਮਲਾਵਰ ਫਰਾਰ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਮੁਖਤਿਆਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਪੁਲਸ ਨੇ ਕਾਰਵਾਈ ਕਰਦਿਆਂ ਮ੍ਰਿਤਕਾ ਦੇ ਭਰਾ ਗੁਰਜਿੰਦਰ ਸਿੰਘ ਦੇ ਬਿਆਨਾਂ ’ਤੇ ਜੋਬਨਪ੍ਰੀਤ ਸਿੰਘ ਵਿਰੁੱਧ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਸੇਖਵਾਂ ਵਿਖੇ ਕੇਸ ਦਰਜ ਕਰ ਦਿੱਤਾ ਹੈ। ਉਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ


author

rajwinder kaur

Content Editor

Related News