ਗੁਰਦੁਆਰੇ ਦੇ ਬਾਹਰ ਔਰਤਾਂ ਨੇ ਜੁੱਤੀਆਂ ਨਾਲ ਕੁੱਟਿਆ ਵਿਅਕਤੀ, ਵੀਡੀਓ ਵਾਇਰਲ
Friday, Sep 27, 2019 - 02:36 PM (IST)

ਬਟਾਲਾ : ਸੋਸ਼ਲ ਮੀਡੀਆ 'ਤੇ ਇਕ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜੋ ਬਟਾਲਾ ਸ਼ਹਿਰ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਗੁਰਦੁਆਰਾ ਸਤਿਕਰਤਾਰੀਆ ਦੇ ਨੇੜੇ ਕੁਝ ਲੋਕ ਆਪਸ ਵਿਚ ਭਿੜ ਗਏ। ਇਨ੍ਹਾਂ ਲੜਨ ਵਾਲਿਆਂ 'ਚ ਔਰਤਾਂ ਵੀ ਸ਼ਾਮਲ ਹਨ। ਇਸ ਵੀਡੀਓ 'ਚ ਦੋ ਔਰਤਾਂ ਇਕ ਵਿਅਕਤੀ ਨੂੰ ਜੁੱਤੀਆਂ ਨਾਲ ਕੁੱਟਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ। ਫਿਲਹਾਲ ਮਾਮਲਾ ਹੈ ਇਹ ਪਤਾ ਨਹੀਂ ਲੱਗ ਸਕਿਆ ਪਰ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਚਰਚਾ ਦਾ ਵਿਸ਼ਾ ਬਣੀ ਹੋਈ ਹੈ।