ਰੰਜਿਸ਼ਨ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰਦਿਆਂ ਦੋਵੇਂ ਬਾਂਹਾਂ ਤੋੜੀਆਂ

Tuesday, Apr 23, 2019 - 02:16 PM (IST)

ਰੰਜਿਸ਼ਨ ਨੌਜਵਾਨ ਦੀ ਬੇਰਹਿਮੀ ਨਾਲ ਕੁੱਟ-ਮਾਰ ਕਰਦਿਆਂ ਦੋਵੇਂ ਬਾਂਹਾਂ ਤੋੜੀਆਂ

ਬਟਾਲਾ(ਬੇਰੀ) : ਪਿੰਡ ਭਾਮ ਵਿਖੇ ਅੱਜ ਸਵੇਰੇ ਇਕ ਨੌਜਵਾਨ ਦੀ ਰੰਜਿਸ਼ਨ ਕੁੱਟਮਾਰ ਕਰਦਿਆਂ ਕੁਝ ਨੌਜਵਾਨ ਨੇ ਉਸ ਦੀਆਂ ਦੋਵੇਂ ਬਾਂਹਾਂ ਤੋੜ ਦਿੱਤੀਆਂ। ਇਸ ਸਬੰਧੀ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਨੌਜਵਾਨ ਗੁਰਬਾਜ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਭਾਮ ਨੇ ਆਪਣੇ ਮਾਪਿਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਉਹ ਪਿੰਡ ਵਿਚ ਸਥਿਤ ਦੁਕਾਨ ਤੋਂ ਦਹੀਂ ਲੈ ਕੇ ਘਰ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਦੇ ਹੀ ਨੌਜਵਾਨ ਨੇ ਉਸ ਨੂੰ ਰਸਤੇ ਵਿਚ ਰੋਕ ਲਿਆ ਅਤੇ ਰੰਜਿਸ਼ਨ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਿਆਂ ਜਿਥੇ ਉਸ ਦੀ ਧੌਣ ਮਰੋੜੀ, ਉਥੇ ਦੋਵੇਂ ਬਾਂਹਾਂ ਤੋੜ ਦਿੱਤੀਆਂ।

ਗੁਰਬਾਜ ਸਿੰਘ ਨੇ ਦੱਸਿਆ ਕਿ ਸਬੰਧਤ ਨੌਜਵਾਨਾਂ ਨੇ ਪਿਛਲੇ ਦਿਨੀਂ ਸਾਡੇ ਘਰ ਵਿਚ ਇੱਟਾਂ ਰੋੜੇ ਮਾਰੇ ਸਨ ਜਿਸ 'ਤੇ ਨੌਜਵਾਨਾਂ ਨੂੰ ਮੈਂ ਅਜਿਹਾ ਕਰਨ ਤੋਂ ਰੋਕਿਆ ਸੀ ਅਤੇ ਇਸੇ ਰੰਜਿਸ਼ ਦੇ ਚਲਦਿਆਂ ਸਬੰਧਤ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਦਿਆਂ ਦੋਵੇਂ ਬਾਂਹਾਂ ਤੋੜ ਦਿੱਤੀਆਂ ਜਿਸ ਨਾਲ ਉਹ ਜ਼ਖਮੀ ਹੋ ਗਿਆ। ਪਰਿਵਾਰ ਵਾਲਿਆਂ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ। ਗੁਰਬਾਜ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।


author

cherry

Content Editor

Related News