ਭੇਦਭਰੀ ਹਾਲਤ ਵਿਚ ਨੌਜਵਾਨ ਦੀ ਮੌਤ
Sunday, Jun 02, 2019 - 12:07 PM (IST)

ਬਟਾਲਾ (ਜ.ਬ) : ਨਜ਼ਦੀਕੀ ਪਿੰਡ ਨਠਵਾਲ ਵਿਖੇ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਿੱਤਰ ਮਾਣ ਅਤੇ ਹੌਲਦਾਰ ਸੁਰਿੰਦਰ ਕੁਮਾਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕੁਲਜੀਤ ਸਿੰਘ ਪੁੱਤਰ ਹਰਭਜਨ ਸਿੰਘ ਜੋ ਕਿ ਦੇਹਰਾਦੂਨ ਵਿਖੇ ਇਕ ਫੈਕਟਰੀ 'ਚ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਆਪਣੇ ਪਿੰਡ ਛੁੱਟੀ ਆਇਆ ਹੋਇਆ ਸੀ। ਉਹ ਰਾਤ ਆਪਣੇ ਘਰ ਵਿਚ ਸੁੱਤਾ ਪਿਆ ਸੀ। ਜਦੋਂ ਸਵੇਰੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਸਾਡੇ ਪੁੱਤਰ ਨੂੰ ਕਿਸੇ ਨੇ ਜਾਣ ਬੁੱਝ ਕੇ ਮਾਰਿਆ ਹੈ। ਏ .ਐੱਸ. ਆਈ ਨੇ ਮ੍ਰਿਤਕ ਦੀ ਚਾਚੀ ਪਰਮਜੀਤ ਕੌਰ ਦੇ ਬਿਆਨਾਂ 'ਤੇ ਥਾਣਾ ਸਦਰ ਵਿਖੇ 174 ਦੀ ਕਾਰਵਾਈ ਕੀਤੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ । ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।