ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Wednesday, Mar 11, 2020 - 06:01 PM (IST)

ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਟਾਲਾ (ਬੇਰੀ) : ਬਟਾਲਾ 'ਚ ਇਕ ਨੌਜਵਾਨ ਵਲੋਂ ਡੀ. ਐੱਮ. ਯੂ. ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਰਮਜੀਤ ਸਿੰਘ ਬੋਪਾਰਾਏ ਇੰਚਾਰਜ ਪੁਲਸ ਚੌਕੀ ਜੀ. ਆਰ. ਪੀ. ਬਟਾਲਾ ਨੇ ਦੱਸਿਆ ਕਿ ਬੀਤੇ ਦਿਨੀਂ ਢਾਈ ਵਜੇ ਦੇ ਕਰੀਬ ਪਠਾਨਕੋਟ ਤੋਂ ਵੇਰਕਾ ਜਾ ਰਹੀ ਡੀ. ਐੱਮ. ਯੂ. ਟਰੇਨ ਜਦ ਬਟਾਲਾ ਸਥਿਤ ਕਾਲਾਨੰਗਲ ਰੇਲਵੇ ਫਾਟਕ ਦੇ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਨੇ ਰੇਲਵੇ ਲਾਈਨ ਦੇ ਕੋਲ ਆਪਣਾ ਮੋਟਰਸਾਈਕਲ ਨੰ. ਪੀ. ਬੀ. 18 ਟੀ. 0260 ਖੜ੍ਹਾ ਕਰ ਕੇ ਗੱਡੀ ਦੇ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਣ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਚੌਕੀ ਇੰਚਾਰਜ ਬੋਪਾਰਾਏ ਨੇ ਅੱਗੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ 72 ਘੰਟੇ ਦੇ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰੱਖ ਦਿੱਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ।


author

Baljeet Kaur

Content Editor

Related News