ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

Thursday, May 19, 2022 - 08:21 PM (IST)

ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਬਟਾਲਾ/ਫਤਿਹਗੜ੍ਹ ਚੂੜੀਆਂ (ਸਾਹਿਲ, ਸਾਰੰਗਲ)- ਬੀਤੀ ਰਾਤ ਪਿੰਡ ਝੰਜੀਆਂ ਖੁਰਦ ਦੇ ਰਹਿਣ ਵਾਲੇ 16 ਸਾਲਾ ਮੁੰਡੇ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ. ਵਰਿੰਦਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਝੰਜੀਆਂ ਖੁਰਦ 10ਵੀਂ ਜਮਾਤ ਦਾ ਵਿਦਿਆਰਥੀ ਸੀ।

ਪੜ੍ਹੋ ਇਹ ਵੀ ਖ਼ਬਰ: ਬਲੈਕ ਫੰਗਸ ਦਾ ਕਹਿਰ ਅੱਜ ਵੀ ਜਾਰੀ, ਗੁਰਦਾਸਪੁਰ ਦੇ ਮਰੀਜ਼ ਨੂੰ ਗੁਆਉਣੀ ਪਈ ਆਪਣੀ ਇਕ ਅੱਖ

ਉਕਤ ਨੌਜਵਾਨ ਆਪਣੇ ਪਿਤਾ ਅਤੇ ਤਾਏ ਦੀ ਮੌਤ ਹੋ ਜਾਣ ਤੋਂ ਬਾਅਦ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਕਤ 16 ਸਾਲਾ ਨੌਜਵਾਨ ਨੇ ਆਪਣੇ ਘਰ ਵਿਚ ਬਣੇ ਤੂੜੇ ਵਾਲੇ ਕਮਰੇ ਵਿਚ ਲੱਗੇ ਪੱਖੇ ਦੀ ਕੁੰਡੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ:  ਪਿਆਰ ’ਚ ਧੋਖਾ ਮਿਲਣ ’ਤੇ ਨੌਜਵਾਨ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਹੋਏ ਕਈ ਖ਼ੁਲਾਸੇ

ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਰੱਖ ਦਿੱਤਾ ਹੈ। ਮ੍ਰਿਤਕ ਦੇ ਭਰਾ ਰਾਜਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਥਾਣੇ ’ਚ 174 ਸੀਆਰ. ਪੀ. ਸੀ. ਦੀ ਬਣਦੀ ਕਾਰਵਾਈ ਕਰ ਦਿੱਤੀ ਹੈ।


author

rajwinder kaur

Content Editor

Related News