ਮਾਮੂਲੀ ਝਗੜੇ ਦੌਰਾਨ ਕਾਂਗਰਸੀ ਆਗੂ ਨੇ ਅਕਾਲੀਆਂ 'ਤੇ ਚਲਾਈਆਂ ਗੋਲੀਆਂ, 1 ਦੀ ਮੌਤ

Monday, May 25, 2020 - 01:08 PM (IST)

ਬਟਾਲਾ (ਬੇਰੀ) : ਬਟਾਲਾ ਦੇ ਨੇੜਲੇ ਪਿੰਡ ਕੁੱਲੀਆਂ 'ਚ ਬੀਤੀ ਰਾਤ ਇਕ ਕਾਂਗਰਸੀ ਐਡਵੋਕੇਟ ਵਲੋਂ ਅਕਾਲੀਆਂ 'ਤੇ ਗੋਲੀਆਂ ਚਲਾਉਣ ਨਾਲ ਇਕ ਅਕਾਲੀ ਆਗੂ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਕੋਰੋਨਾ ਦਾ ਕਹਿਰ ਜਾਰੀ, ਤਰਨਤਾਰਨ ਇਕ ਨਵੇਂ ਕੇਸ ਦੀ ਪੁਸ਼ਟੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ. ਸੁਖਰਾਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੌਣੇ ਅੱਠ ਵਜੇ ਦੇ ਕਰੀਬ ਕਾਂਗਰਸ ਪਾਰਟੀ ਨਾਲ ਸਬੰਧਤ ਐਡਵੋਕੇਟ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਕੁੱਲੀਆਂ ਪਿੰਡ ਦਾ ਛੱਪੜ ਪੂਰ ਰਿਹਾ ਸੀ। ਇਸੇ ਦੌਰਾਨ ਪਿੰਡ ਦੇ ਹੀ ਰਹਿਣ ਵਾਲੇ ਮਨਜੋਤ ਸਿੰਘ ਪੁੱਤਰ ਸੁੱਚਾ ਸਿੰਘ, ਲਵਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਜੋ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ, ਨੇ ਮੌਕੇ 'ਤੇ ਪਹੁੰਚ ਕੇ ਐਡਵੋਕੇਟ ਗੁਰਦੀਪ ਸਿੰਘ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਗੁਰਦੀਪ ਸਿੰਘ ਨੇ ਝਗੜਾ ਕਰਦਿਆਂ ਆਪਣੇ ਰਿਵਾਲਵਰ ਨਾਲ ਫਾਇਰ ਕਰਦਿਆਂ 4-5 ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਮਨਜੋਤ ਸਿੰਘ, ਲਵਦੀਪ ਸਿੰਘ ਤੇ ਅਰਸ਼ਦੀਪ ਸਿੰਘ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ, ਜਿਥੋਂ ਡਾਕਟਰਾਂ ਨੇ ਉਕਤ ਤਿੰਨਾਂ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਪਰ ਰਸਤੇ 'ਚ ਮਨਜੋਤ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ 'ਚ ਉਮੜੀ ਸੰਗਤ ਦੀ ਭੀੜ, ਜੰਮ ਕੇ ਹੋਈ ਸਮਾਜਿਕ ਦੂ੍ਰੀ ਦੀ ਉਲੰਘਣਾ

ਐੱਸ.ਐੱਚ.ਓ. ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਉਪਰੰਤ ਐਡਵੋਕੇਟ ਗੁਰਦੀਪ ਸਿੰਘ ਦੇ ਵਿਰੁੱਧ ਮੁਕੱਦਮਾ ਨੰ.83 ਬਣਦੀਆਂ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਜਦਕਿ ਬਾਕੀ ਦੋ ਇਲਾਜ ਅਧੀਨ ਹਨ।


Baljeet Kaur

Content Editor

Related News