ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ

Wednesday, Feb 02, 2022 - 02:34 PM (IST)

ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫ਼ਤਹਿਜੰਗ ਬਾਜਵਾ ਖ਼ਿਲਾਫ਼ ਪਰਚਾ ਦਰਜ

ਬਟਾਲਾ (ਬਿਊਰੋ) : ਪੰਜਾਬ ’ਚ 20 ਫਰਵਰੀ, 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਅਤੇ ਉਨ੍ਹਾਂ ਦੇ 80 ਤੋਂ 85 ਸਾਥੀਆਂ ਦੇ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਧਾਰਾ 188 ਤਹਿਤ ਥਾਣਾ ਸਿਟੀ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ

ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਅਤੇ ਚੋਣ ਕਮਿਸ਼ਨ ਵੱਲੋਂ ਰੋਕ ਲਗਾਉਣ ਦੇ ਬਾਵਜੂਦ ਰੋਡ ਸ਼ੋਅ ਕੱਢਿਆ ਗਿਆ ਸੀ। ਬਾਜਵਾ ਵਲੋਂ ਇਹ ਰੋਡ ਸ਼ੋਅ ਨਹਿਰੂ ਗੇਟ ਤੋਂ ਲੈ ਕੇ ਗਾਂਧੀ ਚੌਕ ਤੱਕ ਕੱਢਿਆ ਗਿਆ ਸੀ, ਜਿਸ ’ਚ ਵੱਡੀ ਗਿਣਤੀ ’ਚ ਪਾਰਟੀ ਵਰਕਰ ਮੌਜੂਦ ਸਨ। ਆਬਜ਼ਰਵਰ ਦੀ ਰਿਪੋਰਟ ਤਹਿਤ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਬਟਾਲਾ ਨੇ ਥਾਣਾ ਸਿਟੀ ਦੀ ਪੁਲਸ ਨੂੰ ਭਾਜਪਾ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ, ਜਿਸ 'ਤੇ ਥਾਣਾ ਸਿਟੀ ਦੀ ਪੁਲਸ ਨੇ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News