ਕੈਬਨਿਟ ਮੰਤਰੀ ਸਿੰਗਲਾ ਨੇ ਪਟਾਕਾ ਫੈਕਟਰੀ ਮਾਲਕਾਂ ਨੂੰ ਦਿੱਤੀ ਇਹ ਸਲਾਹ (ਵੀਡੀਓ)
Thursday, Sep 05, 2019 - 11:43 AM (IST)
ਬਟਾਲਾ : ਬੀਤੇ ਸ਼ਾਮ ਬਟਾਲਾ ਦੀ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਸਬੰਧੀ ਬੋਲਦਿਆਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਾਕਾ ਫੈਕਟਰੀ ਮਾਲਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਇਹ ਕਾਰੋਬਾਰ ਕਰਨ ਦੇ ਨਾਲ-ਨਾਲ ਸੁਰੱਖਿਆ ਵੀ ਯਕੀਨੀ ਬਣਾਉਣ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਹ ਕਾਰੋਬਾਰ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸੁਰੱਖਿਆ ਨੂੰ ਵੀ ਯਕੀਨੀ ਬਣਾਉਣ ਤਾਂ ਜੋ ਅਜਿਹੇ ਹਾਦਸੇ ਨਾ ਵਾਪਰਨ। ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੇ ਕੰਮ ਕਰ ਰਹੀਆਂ ਹਨ ਤੇ ਫੈਕਟਰੀ ਵਾਲਿਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ।
ਦੱਸ ਦਈਏ ਕਿ ਬੀਤੀ ਸ਼ਾਮ ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਜਦਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।