ਭਾਜਪਾ ਦੀ ਮੰਗ, ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਬਟਾਲਾ ਫੈਕਟਰੀ ਧਮਾਕੇ ਦੀ ਜਾਂਚ

09/06/2019 1:24:14 PM

ਬਟਾਲਾ : ਪਟਾਕਾ ਫੈਕਟਰੀ 'ਚ ਧਮਾਕੇ ਦੌਰਾਨ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਣ ਲਈ ਭਾਜਪਾ ਆਗੂ ਤਰੁਣ ਚੁੱਘ ਹਸਪਤਾਲ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰੀ ਖੇਤਰਾਂ 'ਚ ਬਾਰੂਦ ਬਣਾਉਣ ਦੀਆਂ ਨਾਜਾਇਜ਼ ਫੈਕਟਰੀਆਂ ਚੱਲ ਰਹੀਆਂ ਹਨ ਤੇ ਪ੍ਰਸ਼ਾਸਨ ਤੇ ਪੁਲਸ ਕਹਿ ਰਹੀ ਰਹੀ ਕਿ ਉਨ੍ਹਾਂ ਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਥੇ ਘਟਨਾ ਹੋਈ ਸੀ ਤੇ ਇਲਾਕੇ ਦੇ ਲੋਕਾਂ ਨੇ ਇਸ ਦੀ ਸ਼ਿਕਾਇਤ ਵੀ ਕੀਤੀ ਸੀ ਪਰ ਉਸ ਸਮੇਂ ਵੀ ਪ੍ਰਸ਼ਾਸਨ ਚੁੱਪ ਕਰਕੇ ਬੈਠਾ ਰਿਹਾ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹਾਈਕੋਰਟ ਦੇ ਸੀਟਿੰਗ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਤੇ ਦੋਸ਼ੀ ਵਿਅਕਤੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਇਹ ਕੋਈ ਹਾਦਸਾ ਨਹੀਂ ਸਗੋਂ ਕਤਲ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ 25-25 ਲੱਖ ਰੁਪਏ, ਜਿਹੜੇ ਅਪਾਹਜ ਹੋਏ ਹਨ ਉਨ੍ਹਾਂ ਨੂੰ 5-5 ਲੱਖ ਰੁਪਏ ਤੇ ਇਨ੍ਹਾਂ ਦਾ ਇਲਾਜ ਵਧੀਆ ਹਸਪਤਾਲ 'ਚ ਹੋਣ ਚਾਹੀਦਾ ਹੈ। ਜਿਨ੍ਹਾਂ 'ਚ ਇਕੋ ਵਿਅਕਤੀ ਕਮਾਉਣ ਵਾਲਾ ਸੀ ਜੋ ਇਸ ਹਾਦਸੇ 'ਚ ਮਾਰਿਆ ਗਿਆ ਉਸ ਦੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ।

Baljeet Kaur

This news is Content Editor Baljeet Kaur