ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
Thursday, Feb 17, 2022 - 10:35 AM (IST)
ਬਟਾਲਾ (ਜ. ਬ., ਯੋਗੀ, ਅਸ਼ਵਨੀ)- ਬਟਾਲਾ ’ਚ ਉਸ ਵੇਲੇ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਗਏ, ਜਦੋਂ ਨਜ਼ਦੀਕੀ ਪਿੰਡ ਤਲਵੰਡੀ ਝੁੰਗਲਾਂ ਦੇ ਰਹਿਣ ਵਾਲੇ ਇਕ ਭਰਾ ਵੱਲੋਂ ਰੰਜਿਸ਼ ਕਾਰਨ ਆਪਣੇ ਸਕੇ ਵੱਡੇ ਭਰਾ ਦਾ ਦਾਤਰ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਰਨੈਲ ਸਿੰਘ ਪੁੱਤਰ ਗਿਆਨ ਸਿੰਘ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਦੀ ਆਪਣੇ ਸਕੇ ਭਰਾ ਬਲਕਾਰ ਸਿੰਘ ਨਾਲ ਪਿਛਲੇ ਲੰਮੇ ਸਮੇਂ ਤੋਂ ਘਰੇਲੂ ਲੜਾਈ ਨੂੰ ਲੈ ਕੇ ਰੰਜਿਸ਼ ਚਲਦੀ ਆ ਰਹੀ ਸੀ। ਬੀਤੇ ਦਿਨੀਂ ਜਦੋਂ ਕਰਨੈਲ ਸਿੰਘ ਆਪਣੇ ਮੋਟਰਸਾਈਕਲ ’ਤੇ ਘਰੋਂ ਦੁੱਧ ਲੈਣ ਲਈ ਜਾ ਰਿਹਾ ਸੀ ਤਾਂ ਰਸਤੇ ’ਚ ਉਸ ਦਾ ਭਰਾ ਬਲਕਾਰ ਸਿੰਘ ਅਤੇ ਭਤੀਜਾ ਗੁਰਮੀਤ ਸਿੰਘ ਟਰੈਕਟਰ ਲੈ ਕੇ ਆ ਰਹੇ ਸਨ। ਉਨ੍ਹਾਂ ਨੇ ਕਰਨੈਲ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰਦੇ ਹੋਏ ਉਸ ’ਤੇ ਟਰੈਕਟਰ ਚੜ੍ਹਾ ਦਿੱਤਾ, ਜਿਸ ਨਾਲ ਕਰਨੈਲ ਸਿੰਘ ਜ਼ਖ਼ਮੀ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ
ਇਸ ਤੋਂ ਬਾਅਦ ਬਲਕਾਰ ਸਿੰਘ ਨੇ ਆਪਣੇ ਵੱਡੇ ਭਰਾ ਕਰਨੈਲ ਸਿੰਘ ’ਤੇ ਤੇਜ਼ਧਾਰ ਦਾਤਰ ਨਾਲ ਹਮਲਾ ਕਰਦਿਆਂ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਦੇ ਬਾਰੇ ਪਰਿਵਾਰਕ ਮੈਂਬਰਾਂ ਨੂੰ ਜਦੋਂ ਪਤਾ ਚੱਲਿਆ ਤਾਂ ਉਨ੍ਹਾਂ ਨੇ ਜ਼ਖ਼ਮੀ ਹਾਲਤ ’ਚ ਕਰਨੈਲ ਸਿੰਘ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਐੱਚ. ਓ. ਕਿਰਨਦੀਪ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸੇਖਵਾਂ ’ਚ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਪਿਉ-ਪੁੱਤ ਵਿਰੁੱਧ ਧਾਰਾ-302 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਲਕਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਗੁਰਮੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ