ਬਟਾਲਾ : ਰੰਜਿਸ਼ ਦੇ ਚੱਲਦਿਆਂ ਸ਼ਰੇਆਮ ਚਲਾਈਆਂ ਗੋਲੀਆਂ, ਕੇਸ ਦਰਜ

Monday, Oct 28, 2019 - 04:41 PM (IST)

ਬਟਾਲਾ : ਰੰਜਿਸ਼ ਦੇ ਚੱਲਦਿਆਂ ਸ਼ਰੇਆਮ ਚਲਾਈਆਂ ਗੋਲੀਆਂ, ਕੇਸ ਦਰਜ

ਬਟਾਲਾ (ਬੇਰੀ) : ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਕਸਬਾ ਨਸੀਰਪੁਰ ਵਿਖੇ ਕੁਝ ਵਿਅਕਤੀਆਂ ਵਲੋਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਨਸੀਰਪੁਰ ਦੇ ਬਲਦੇਵ ਸਿੰਘ ਪੁੱਤਰ ਕਾਹਨ ਸਿੰਘ ਨੇ ਦੱਸਿਆ ਕਿ ਬੀਤੀ ਰਾਤ 8.30 ਵਜੇ ਡਰੇਨ ਵਾਲੇ ਪੁਲ 'ਤੇ ਮਹਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਚੌਧਰੀਵਾਲ ਨਾਲ ਉਸ ਦਾ ਮਾਮੂਲੀ ਝਗੜਾ ਹੋਇਆ ਸੀ। ਬੀਤੇ ਕੱਲ ਜਦੋਂ ਉਹ ਆਪਣੇ ਪੁੱਤਰ ਅਤੇ ਦੋ ਹੋਰ ਵਿਅਕਤੀਆਂ ਨਾਲ ਕਾਰ 'ਚ ਸਵਾਰ ਹੋ ਕੇ ਚੌਧਰੀਵਾਲ ਤੋਂ ਆਪਣੇ ਘਰ ਆ ਰਹੇ ਸੀ। ਇਸ ਦੌਰਾਨ ਜਦੋਂ ਉਹ ਪੁਲ ਡਰੇਨ ਨਸੀਰਪੁਰ ਵਿਖੇ ਪੁੱਜੇ ਤਾਂ ਪਿੱਛੋਂ ਜਗਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੌਧਰੀਵਾਲ ਅਤੇ ਇਕ ਲੜਕਾ ਹੋਰ ਮੋਟਰਸਾਈਕਲ 'ਤੇ ਆਏ ਅਤੇ ਉਨ੍ਹਾਂ ਨੇ ਕਾਰ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੌਰਾਨ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ।

ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਬਲਦੇਵ ਸਿੰਘ ਦੇ ਬਿਆਨਾਂ 'ਤੇ ਸਬੰਧਤ 5 ਵਿਅਕਤੀਆਂ ਵਿਰੁੱਧ ਆਈ. ਪੀ. ਸੀ. ਦੀ ਧਾਰਾ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।


author

Baljeet Kaur

Content Editor

Related News