ਨਹਿਰ ਦੇ ਕੰਢੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਏ ਕਤਲ ਦੇ ਦੋਸ਼

Friday, Oct 08, 2021 - 02:50 PM (IST)

ਨਹਿਰ ਦੇ ਕੰਢੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਲਾਏ ਕਤਲ ਦੇ ਦੋਸ਼

ਬਟਾਲਾ (ਗੁਰਪ੍ਰੀਤ) - ਬਟਾਲਾ ਦੇ ਥਾਣਾ ਸੇਖਵਾਂ ਦੇ ਅਧੀਨ ਪੈਂਦੇ ਪਿੰਡ ਠੱਕਰ ਸੰਧੂ ਵਿਖੇ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ ਨੌਜਵਾਨ ਦੀ ਲਾਸ਼ ਨਹਿਰ ਦੇ ਕੰਢੇ ਮਿਲਣ ਦੀ ਸੂਚਨਾ ਮਿਲੀ। ਨੌਜਵਾਨ ਦੀ ਲਾਸ਼ ਮਿਲਣ ’ਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

ਘਟਨਾ ਸਥਾਨ ’ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਡੀ.ਐੱਸ.ਪੀ. ਲਲਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਮ੍ਰਿਤਕ ਨੌਜਵਾਨ ਦੀ ਪਛਾਣ ਮੇਜ਼ਰ ਸਿੰਘ (44 ਸਾਲ) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ ’ਤੇ ਇਹ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤੇ ਗਏ ਹਨ, ਜਿਸ ਦੇ ਨਿਸ਼ਾਨ ਸਰੀਰ ’ਤੇ ਵਿਖਾਈ ਦੇ ਰਹੇ ਹਨ। ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜਿਆ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਇਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਵਾਲੇ ਇਨਸਾਫ ਦੀ ਗੁਹਾਰ ਲਗਾ ਰਹੇ ਹਨ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਨੌਜਵਾਨ ’ਤੇ ਹਮਲਾ ਨਹੀਂ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


author

rajwinder kaur

Content Editor

Related News