ਢਿੱਲਵਾਂ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਦੀਆਂ ਫੋਟੋਆਂ ਜਾਰੀ

Thursday, Dec 05, 2019 - 07:15 PM (IST)

ਢਿੱਲਵਾਂ ਕਤਲ ਕਾਂਡ ਦੇ ਤਿੰਨ ਮੁਲਜ਼ਮਾਂ ਦੀਆਂ ਫੋਟੋਆਂ ਜਾਰੀ

ਬਟਾਲਾ (ਬੇਰੀ) : ਬੁੱਧਵਾਰ ਦੇਰ ਸ਼ਾਮ ਬਟਾਲਾ ਪੁਲਸ ਨੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦੇ ਕਤਲ ਕਾਂਡ 'ਚ ਸ਼ਾਮਲ ਤਿੰਨ ਕਥਿਤ ਮੁਲਜ਼ਮਾਂ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ। ਇਹ ਮੁਲਜ਼ਮ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹਨ ਅਤੇ ਇਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵੱਲੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਅਤੇ ਮੇਜਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਢਿੱਲਵਾਂ ਅਤੇ ਬਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਢਿੱਲਵਾਂ ਦੇ ਰੂਪ 'ਚ ਹੋਈ ਹੈ।

ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਸ ਵੱਲੋਂ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ ਪਰ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੋਣ ਕਾਰਨ ਪੁਲਸ ਵੱਲੋਂ ਇਨ੍ਹਾਂ ਦੀਆਂ ਫੋਟੋਆਂ ਜਾਰੀ ਕੀਤੀਆ ਗਈਆਂ ਹਨ।

ਦੱਸ ਦੇਈਏ ਕਿ ਸਾਬਕਾ ਸਰਪੰਚ ਤੇ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਦਾ ਬੀਤੇ ਦਿਨੀਂ ਪਿੰਡ ਢਿੱਲਵਾਂ ਵਿਖੇ ਉਸ ਵੇਲੇ ਕਤਲ ਕਰ ਦਿੱਤਾ ਗਿਆ, ਜਦੋਂ ਉਹ ਰਾਤ ਦਾ ਖਾਣਾ ਖਾ ਕੇ ਘਰ ਦੇ ਬਾਹਰ ਸੈਰ ਕਰ ਰਹੇ ਸਨ। ਇਸ ਦੌਰਾਨ ਹਮਲਾਵਰਾਂ ਨੇ ਪਹਿਲਾਂ ਤਾਂ ਢਿੱਲਵਾਂ ਨੂੰ ਗੋਲੀਆਂ ਮਾਰੀਆਂ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਵੀ ਕਈ ਵਾਰ ਕੀਤੇ, ਜਿਸ ਕਾਰਨ ਢਿੱਲਵਾਂ ਦੀ ਮੌਤ ਹੋ ਗਈ।


author

cherry

Content Editor

Related News