ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ

Friday, Sep 24, 2021 - 04:00 PM (IST)

ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ

ਬਟਾਲਾ (ਜ.ਬ., ਯੋਗੀ, ਅਸ਼ਵਨੀ) - ਅੱਜ ਬਟਾਲਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਟਿਕਟਾਕ ਸਟਾਰ ਦੀਪ ਮਠਾਰੂ ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ। ਪਤਾ ਲੱਗਾ ਹੈ ਕਿ ਵਿਦੇਸ਼ ਵਿੱਚ ਰਹਿੰਦੀ ਇਕ ਫੇਸਬੁੱਕ ਫਰੈਂਡ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਕਾਰਨ ਦੀਪ ਮਠਾਰੂ ਨੇ ਜ਼ਹਿਰ ਨਿਗਲ ਲਿਆ। ਹਾਲਤ ਖ਼ਰਾਬ ਹੋਣ ’ਤੇ ਨੌਜਵਾਨ ਦੇ ਪਰਿਵਾਰ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਜੀਜੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੇ ਸਾਲੇ ਦੀਪ ਮਠਾਰੂ ਪੁੱਤਰ ਸਲਵਿੰਦਰ ਸਿੰਘ ਵਾਸੀ ਪ੍ਰੇਮ ਨਗਰ ਬੋਹੜਾਂਵਾਲ ਦੀ ਕਰੀਬ ਦੋ ਸਾਲ ਪਹਿਲਾਂ ਵਿਦੇਸ਼ ਵਿੱਚ ਰਹਿੰਦੀ ਇਕ ਕੁੜੀ ਨਾਲ ਫੇਸਬੁੱਕ ’ਤੇ ਦੋਸਤੀ ਹੋ ਗਈ। ਦੋਵਾਂ ਦੀ ਦੋਸਤੀ ਇਥੋਂ ਤੱਕ ਅੱਗੇ ਵਧ ਗਈ ਕਿ ਦੋਵੇਂ ਇਕ ਦੂਜੇ ਨਾਲ ਰੋਜ਼ਾਨਾ ਫੇਸਬੁੱਕ ’ਤੇ ਗੱਲਬਾਤ ਕਰਨ ਲੱਗ ਪਏ। ਮਾਮਲਾ ਇਥੋਂ ਤੱਕ ਵਧ ਗਿਆ ਕਿ ਦੋਵਾਂ ਨੇ ਆਪਸ ਵਿੱਚ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ, ਜਿਸ ਤੋਂ ਬਾਅਦ ਕੁੜੀ ਨੇ ਦੀਪ ਦੇ ਮਾਤਾ-ਪਿਤਾ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਦੱਸਿਆ ਕਿ ਅਚਾਨਕ ਪਿਛਲੇ ਕੁਝ ਦਿਨ ਤੋਂ ਫੇਸਬੁੱਕ ਫਰੈਂਡ ਬਣੀ ਕੁੜੀ ਨੇ ਦੀਪ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਅਤੇ ਵਿਆਹ ਕਰਵਾਉਣ ਤੋਂ ਸਾਫ ਇਨਕਾਰ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਕੁੜੀ ਵਲੋਂ ਵਿਆਹ ਤੋਂ ਇਨਕਾਰ ਕਰ ਦੇਣ ਕਾਰਨ ਦੀਪ ਦੁਖੀ ਹੋ ਗਿਆ, ਜਿਸ ਕਾਰਨ ਉਸ ਨੇ ਅੱਜ ਜ਼ਹਿਰ ਖਾ ਲਿਆ ਅਤੇ ਉਸ ਦੀ ਹਾਲਤ ਵਿਗੜ ਗਈ। ਉਸ ਨੇ ਦੱਸਿਆ ਕਿ ਉਸ ਨੂੰ ਤੁਰੰਤ ਬਾਅਦ ਪਰਿਵਾਰਕ ਮੈਂਬਰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲੈ ਕੇ ਗਏ, ਜਿਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਾਤ ਨੂੰ ਵੇਖਦੇ ਹੋਏ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ। ਨੌਜਵਾਨ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਵੇਖ-ਵੇਖ ਕੇ ਬਹੁਤ ਰੋ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


author

rajwinder kaur

Content Editor

Related News