ਬਟਾਲਾ ’ਚ ਵੱਡੀ ਵਾਰਦਾਤ : ਕਿਸੇ ਹੋਰ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਨੂੰ ਮਾਰੀ ਗੋਲੀ

Tuesday, Sep 21, 2021 - 11:45 AM (IST)

ਬਟਾਲਾ ’ਚ ਵੱਡੀ ਵਾਰਦਾਤ : ਕਿਸੇ ਹੋਰ ਦਾ ਝਗੜਾ ਸੁਲਝਾਉਣ ਗਏ ਨੌਜਵਾਨ ਨੂੰ ਮਾਰੀ ਗੋਲੀ

ਬਟਾਲਾ (ਬੇਰੀ) - ਬੀਤੀ ਦੇਰ ਰਾਤ ਬਟਾਲਾ ਸ਼ਹਿਰ ’ਚ ਇਕ ਝਗੜੇ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਇਕ ਨੌਜਵਾਨ ਦੀ ਛਾਤੀ ’ਚ ਲੱਗ ਗਈ। ਗੋਲੀ ਲੱਗਣ ਕਾਰਨ ਨੌਜਵਾਨ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਮਿਲੀ ਜਾਣਕਾਰੀ ਅਨੁਸਾਰ ਗੋਲੀ ਦੀ ਇਹ ਘਟਨਾ ਗੁਰਦਾਸਪੁਰ ਰੋਡ ਨੇੜੇ ਗੁਰੂ ਨਾਨਕ ਸਕੂਲ ਕੋਲ ਹੋਈ ਹੈ। ਜ਼ਖ਼ਮੀ ਨੌਜਵਾਨ ਸ਼ੰਕਰ ਪੁਤਰ ਜਸਪਾਲ ਸਿੰਘ ਵਾਲੀ ਲੰਬੀ ਗਲੀ ਬਟਾਲਾ ਇਕ ਲੜਾਈ-ਝਗੜੇ ਨੂੰ ਛੁਡਵਾਉਣ ਲਈ ਗਿਆ ਸੀ। ਇਸ ਦੌਰਾਨ ਇਕ ਵਿਅਕਤੀ ਨੇ ਉਸ ਦੀ ਛਾਤੀ ’ਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭਰਤੀ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਵੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਸਿੰਬਲ ਚੌਂਕੀ ਦੇ ਇੰਚਾਰਜ ਰਾਜਕੁਮਾਰ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਝਗੜੇ ਦੌਰਾਨ ਗੋਲੀ ਚੱਲੀ ਸੀ। ਇਸ ਮਾਮਲੇ ਦੇ ਸਬੰਧ ’ਚ ਅਜੇ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਬਾਕੀ ਹਨ। ਉਨ੍ਹਾਂ ਦੇ ਬਿਆਨਾਂ ’ਤੇ ਹੀ ਉਕਤ ਲੋਕਾਂ ਅਤੇ ਇਸ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ


author

rajwinder kaur

Content Editor

Related News