ਬਟਾਲਾ ਫੈਕਟਰੀ ਧਮਾਕਾ ਮਾਮਲੇ ਦੀ ਸਰਕਾਰ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ

09/04/2019 10:10:49 PM

ਬਟਾਲਾ: ਪੰਜਾਬ ਸਰਕਾਰ ਵਲੋਂ ਬਟਾਲਾ ਧਮਾਕੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਜਿਸ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਤੇ ਜ਼ਖਮੀਆਂ ਨੂੰ 25-25 ਹਜ਼ਾਰ ਰੁਪਏ ਪੰਜਾਬ ਸਰਕਾਰ ਵਲੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਦੁਪਹਿਰੇ ਬਟਾਲਾ ਦੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਨੇੜੇ ਇਕ ਪਟਾਕਾ ਫੈਕਟਰੀ 'ਚ ਹੋਏ ਬੰਬ ਧਮਾਕੇ 'ਚ ਹੁਣ ਤਕ 23 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਮਲਬੇ 'ਚ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇਸ ਹਾਦਸੇ ਦੌਰਾਨ ਕਰੀਬ 36 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ, ਜਦਕਿ 7 ਗੰਭੀਰ ਜ਼ਖਮੀ ਦੱਸੇਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਸਾਰੇ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਵੱਲੋਂ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਗਏ ਹਨ।


Related News