ਬਟਾਲਾ ਫੈਕਟਰੀ ਧਮਾਕਾ : ਸਾਢੇ 3 ਘੰਟੇ ਬਾਅਦ ਪਹੁੰਚੀ NDRF ਦੀ ਟੀਮ

09/04/2019 9:38:09 PM

ਬਟਾਲਾ,(ਬੇਰੀ): ਬਟਾਲਾ ਦੀ ਪਟਾਕਾ ਫੈਕਟਰੀ ਵਿਚ ਹੋਏ ਜ਼ਬਰਦਸਤ ਧਮਾਕੇ ਤੋਂ ਸਾਢੇ 3 ਘੰਟਿਆਂ ਬਾਅਦ ਐੱਨ. ਡੀ. ਆਰ. ਐੱਫ. ਦੀ ਟੀਮ ਬਟਾਲਾ ਵਿਖੇ  ਪਹੁੰਚੀ ਤੇ ਰਾਹਤ ਕਾਰਜਾਂ ਵਿਚ ਲੱਗ ਗਈ। ਐਨ. ਡੀ. ਆਰ. ਐਫ. ਟੀਮ, ਪੁਲਸ ਤੇ ਸਥਾਨਕ ਲੋਕਾਂ ਵਲੋਂ ਅਜੇ ਵੀ ਰਾਹਤ ਕਾਰਜ ਜਾਰੀ ਹਨ। ਧਮਾਕੇ ਦੇ ਕਾਰਣ ਜਾਣਨ ਸਬੰਧੀ ਜਦੋਂ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫੈਕਟਰੀ ਵਿਚ ਹੋਏ ਧਮਾਕੇ ਦੇ ਕਾਰਣਾਂ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ ਪਰ ਫਿਰ ਵੀ ਪੁਲਸ ਦੀ ਸਪੈਸ਼ਲ ਟੀਮ ਘਟਨਾ ਦੀ ਜਾਂਚ ਵਿਚ ਲੱਗੀ ਗਈ ਹੈ।

ਦੱਸਣਯੋਗ ਹੈ ਕਿ ਇਸ ਹਾਦਸੇ ਕਾਰਨ ਹੁਣ 23 ਲੋਕਾਂ ਦੀ ਮੌਤ ਹੋ ਚੁਕੀ ਹੈ ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ। ਇਸ ਹਾਦਸੇ ਦੀ ਖਬਰ ਮਿਲਦਿਆਂ ਹੀ ਪੰਜਾਬ ਸਰਕਾਰ ਵਲੋਂ ਹਾਦਸਾ ਪੀੜਤ ਲੋਕਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਕਤ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ।