ਡੀ. ਸੀ. ਨਾਲ ਖਹਿਬੜ ਕੇ ਬੁਰੇ ਫਸੇ ਸਿਮਰਜੀਤ ਬੈਂਸ, ਹੋਰ ਵਧੀਆਂ ਮੁਸ਼ਕਲਾਂ
Monday, Sep 09, 2019 - 04:44 PM (IST)

ਬਟਾਲਾ (ਗੁਰਪ੍ਰੀਤ) : ਬਟਾਲਾ ਫੈਕਟਰੀ ਧਮਾਕੇ ਦੌਰਾਨ ਡੀ. ਸੀ. ਵਿਪੁਲ ਉੱਜਵਲ ਨਾਲ ਬਹਿਸ ਕਰਕੇ ਵਿਵਾਦਾਂ 'ਚ ਆਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਮੁਸ਼ਕਲਾਂ ਘਟਣ ਦੀ ਬਜਾਏ ਵੱਧਦੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨਾਲ ਕੀਤੇ ਦੁਰਵਿਵਹਾਰ ਦੇ ਵਿਰੋਧ ਵਿਚ ਅੱਜ ਗੁਰਦਾਸਪੁਰ ਜ਼ਿਲੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੀਟਿੰਗ ਕਰਕੇ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਵਿਧਾਇਕ ਸਿਮਰਜੀਤ ਬੈਂਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੇ ਨਾਲ-ਨਾਲ ਵਿਧਾਇਕ ਦੇ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਬਟਾਲਾ ਪਟਾਕਾ ਫੈਕਟਰੀ ਧਮਾਕੇ ਦੌਰਾਨ ਇਕ ਪੀੜਤ ਪਰਿਵਾਰ ਦੀ ਸੁਣਵਾਈ ਨਾ ਹੋਣ ਕਾਰਨ ਬੈਂਸ ਡੀ. ਸੀ. ਵਿਪੁਲ ਉੱਜਵਲ ਨਾ ਮੁਲਾਕਾਤ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਡੀ. ਸੀ. ਨਾਲ ਤਿੱਖੀ ਬਹਿਸ ਹੋ ਗਈ ਸੀ। ਦੋਸ਼ ਸੀ ਕਿ ਬੈਂਸ ਨੇ ਡੀ. ਸੀ. ਨਾਲ ਭੱਦੀ ਸ਼ਬਦਾਵਲੀ ਅਤੇ ਧਮਕੀ ਭਰੇ ਲਹਿਜ਼ੇ ਵਿਚ ਗੱਲਬਾਤ ਕੀਤੀ ਹੈ, ਜਿਸ ਦੇ ਚੱਲਦੇ ਬੈਂਸ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।