ਤ੍ਰਿਪਤ ਬਾਜਵਾ ਦਾ ਗੈਰਜ਼ਿੰਮੇਵਾਰਾਨਾ ਬਿਆਨ, ਬਟਾਲਾ ਫੈਕਟਰੀ ਧਮਾਕੇ ਨੂੰ ਦੱਸਿਆ 'ਰੱਬ ਦਾ ਭਾਣਾ' (ਵੀਡੀਓ)

Thursday, Sep 05, 2019 - 02:50 PM (IST)

ਬਟਾਲਾ (ਗੁਰਪ੍ਰੀਤ ਸਿੰਘ) : ਪਟਾਕਾ ਫੈਕਟਰੀ 'ਚ ਹੋਏ ਧਮਾਕੇ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 'ਰੱਬ ਦਾ ਭਾਣਾ' ਦੱਸਿਆ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਖਦਸ਼ਾ ਜਤਾਇਆ ਹੈ ਕਿ ਮਲਬੇ 'ਚੋਂ ਹੋਰ ਲਾਸ਼ਾ ਨਿਕਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵੇਲਾ ਦੁੱਖ ਵੰਡਾਉਣ ਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਦੇ ਗੁੱਸੇ ਨੂੰ ਵੀ ਜਾਇਜ਼ ਦੱਸਿਆ ਤੇ ਇਸ ਘਟਨਾ ਨੂੰ 'ਰੱਬ ਦਾ ਭਾਣਾ' ਦੱਸਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਜਾਂਚ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਜਰੂਰ ਕੀਤੀ ਜਾਵੇਗੀ। 

ਦੱਸ ਦੇਈਏ ਕਿ ਬਟਾਲਾ ਦੇ ਹਸਨੀ ਪੁਲ ਕੋਲ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਗਈ ਜਦਕਿ ਆਸ-ਪਾਸ ਦੇ ਘਰਾਂ-ਦੁਕਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ। ਧਮਾਕੇ ਨਾਲ ਪੂਰੇ ਬਟਾਲਾ 'ਚ ਮਾਤਮ ਛਾ ਗਿਆ, ਜਿਸ ਤੋਂ ਬਾਅਦ ਗੁੱਸੇ 'ਚ ਆਏ ਲੋਕ ਸੜਕਾਂ 'ਤੇ ਉਤਰ ਆਏ ਹਨ। ਅਜਿਹੇ 'ਚ ਪੀੜਤਾਂ ਦੇ ਜ਼ਖਮਾਂ 'ਤੇ ਮਲ੍ਹਮ ਲਗਾਉਣ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਟਾਲਾ ਪਹੁੰਚੇ ਤੇ ਹਾਲਾਤਾਂ ਦਾ ਜਾਇਜ਼ਾ ਲਿਆ। 


author

Baljeet Kaur

Content Editor

Related News