ਬਟਾਲਾ ਫੈਕਟਰੀ ਧਮਾਕਾ : ਰਮਨਦੀਪ ਸਿੰਘ 4 ਦਿਨ ਦੇ ਪੁਲਸ ਰਿਮਾਂਡ 'ਤੇ
Wednesday, Sep 25, 2019 - 05:24 PM (IST)

ਬਟਾਲਾ (ਗੁਰਪ੍ਰੀਤ ਚਾਵਲਾ) : ਬਟਾਲਾ ਪਟਾਕਾ ਫੈਕਟਰੀ ਧਮਾਕੇ 'ਚ ਨਾਮਜ਼ਦ ਰਮਨਦੀਪ ਸਿੰਘ ਵਲੋਂ 22 ਸਤੰਬਰ ਨੂੰ ਅਦਾਲਤ 'ਚ ਆਤਮ-ਸਮਰਪਣ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਰਮਨਦੀਪ ਸਿੰਘ ਨੂੰ 4 ਦਿਨ ਦੇ ਪੁਲਸ ਰਿਮਾਂਡ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਐੱਸ.ਪੀ. ਸੂਬਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਦਾ 4 ਦਿਨ ਦਾ ਪੁਲਸ ਰਿਮਾਂਡ ਉਨ੍ਹਾਂ ਕੋਲ ਹੈ ਤੇ ਉਨ੍ਹਾਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਜੋ ਵੀ ਤੱਤ ਸਾਹਮਣੇ ਆਉਣਗੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਬਟਾਲਾ ਪਟਾਕਾ ਫੈਕਟਰੀ 'ਚ ਹੋਏ ਧਮਾਕੇ 'ਚ ਪੁਲਸ ਵਲੋਂ 5 ਸਤੰਬਰ ਨੂੰ ਫੈਕਟਰੀ ਮਾਲਕ ਦੇ ਪਰਿਵਾਰਕ ਮੈਂਬਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪਰਿਵਾਰਕ ਮੈਂਬਰ ਰਮਨਦੀਪ ਸਿੰਘ ਰੋਮੀ ਨੂੰ ਨਾਮਜ਼ਦ ਕੀਤਾ ਗਿਆ ਸੀ, ਜੋ ਪੁਲਸ ਦੇ ਗ੍ਰਿਫਤ 'ਚੋਂ ਫਰਾਰ ਹੋ ਗਿਆ ਸੀ। 22 ਸਤੰਬਰ ਨੂੰ ਰਮਨਦੀਪ ਸਿੰਘ ਨੇ ਮਾਣਯੋਗ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ ਤੇ ਬਟਾਲਾ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਰਮਨਦੀਪ ਨੂੰ ਐਕਸ਼ਨ ਵਾਰੰਟ 'ਤੇ ਲਿਆ ਗਿਆ ਹੈ।