ਬਟਾਲਾ ’ਚ ਵਾਪਰੀ ਵੱਡੀ ਵਾਰਦਾਤ, 200 ਰੁਪਏ ਪਿੱਛੇ ਪੁੱਤ ਦਾ ਕਤਲ ਤੇ ਪਿਓ ਨੂੰ ਕੀਤਾ ਗੰਭੀਰ ਜ਼ਖ਼ਮੀ

03/22/2023 12:33:36 AM

ਬਟਾਲਾ/ਕਾਦੀਆਂ (ਸਾਹਿਲ, ਯੋਗੀ, ਅਸ਼ਵਨੀ, ਜ਼ੀਸ਼ਾਨ)-200 ਰੁਪਏ ਪਿੱਛੇ ਪੁੱਤ ਦਾ ਕਤਲ ਕਰਨ ਤੇ ਪਿਓ ਨੂੰ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਸੁਖਪ੍ਰੀਤ ਸਿੰਘ (19) ਦੇ ਚਾਚਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਸੁਖਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਸਲਾਹਪੁਰ ਦਾ ਪਿੰਡ ਦੇ ਹੀ ਇਕ ਲੜਕੇ ਨਾਲ 200 ਰੁਪਏ ਦਾ ਲੈਣ-ਦੇਣ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ’ਚ ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ

PunjabKesari

ਇਸ ਕਾਰਨ ਪਿੰਡ ਦੇ ਹੀ ਲੜਕੇ ਨੇ ਆਪਣੇ ਦੋ ਸਾਥੀਆਂ ਸਮੇਤ ਸੁਖਪ੍ਰੀਤ ਸਿੰਘ ਦੇ ਘਰ ਦਾਖ਼ਲ ’ਚ ਹੋ ਕੇ ਉਸ ਅਤੇ ਉਸ ਦੇ ਪਿਤਾ ਮੰਗਲ ਸਿੰਘ ’ਤੇ ਬੇਸ ਬੈਟ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਖਪ੍ਰੀਤ ਸਿੰਘ ਦੀ ਹਾਲਤ ਗੰਭੀਰ ਹੁੰਦੀ ਦੇਖ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਨੌਜਵਾਨ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਸੁਖਪ੍ਰੀਤ ਸਿੰਘ ’ਤੇ ਹਮਲਾ ਕਰਨ ਵਾਲਾ ਨੌਜਵਾਨ ਇਕੱਠਿਆਂ ਮਜ਼ਦੂਰੀ ਕਰਦੇ ਸਨ ਅਤੇ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ। ਹੋਰ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਿਤਾ ਦਾ ਸਰਕਾਰੀ ਹਸਪਤਾਲ ਭਾਮ ਵਿਖੇ ਇਲਾਜ ਚੱਲ ਰਿਹਾ ਸੀ ਪਰ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਵੀ ਬਟਾਲਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਬੈਂਸ ਵੱਲੋਂ ਦਫ਼ਤਰਾਂ ’ਚ ਤਾਇਨਾਤ ਸਾਇੰਸ ਤੇ ਗਣਿਤ ਦੇ ਲੈਕਚਰਾਰਾਂ ਬਾਰੇ ਦਿੱਤੇ ਇਹ ਹੁਕਮ 

ਦੂਜੇ ਪਾਸੇ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਸੁਖਰਾਜ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਸਪਤਾਲ 'ਚ ਦਾਖ਼ਲ ਜ਼ਖ਼ਮੀ ਮੰਗਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਸਲਾਹਪੁਰ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਲੱਕੀ ਪੁੱਤਰ ਬਲਵਿੰਦਰ ਸਿੰਘ, ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਤੇ ਈਸ਼ਵਰ ਸਿੰਘ ਪੁੱਤਰ ਮੁਲਾਗਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।


Manoj

Content Editor

Related News