ਬਟਾਲਾ ਧਮਾਕੇ ਦੀ ਰੂਹ ਕੰਬਾਉਣ ਵਾਲੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ (ਵੀਡੀਓ)
Thursday, Sep 05, 2019 - 10:52 AM (IST)
ਬਟਾਲਾ : ਬਟਾਲਾ ਦੀ ਪਟਾਕਾ ਫੈਕਟਰੀ 'ਚ ਬੀਤੀ ਸ਼ਾਮ ਹੋਏ ਜ਼ਬਰਦਸਤ ਧਮਾਕੇ 'ਚ 23 ਲੋਕਾਂ ਦੀ ਮੌਤ ਹੋ ਜਦਕਿ 4 ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਧਮਾਕੇ ਦੀ ਸੀ.ਸੀ.ਟੀ.ਵੀ. ਫੁਟੇਜ਼ ਵੀ ਸਾਹਮਣੇ ਆਈ ਹੈ, ਜਿਸ 'ਚ ਇਹ ਘਟਨਾ ਸਾਫ ਦਿਖਾਈ ਦੇ ਰਹੀ ਹੈ।
ਇਸ ਧਮਾਕੇ ਨੇ ਦਰਜਨਾਂ ਪਰਿਵਾਰ ਉਜਾੜ ਕੇ ਰੱਖ ਦਿੱਤੇ। ਪਟਾਕਾ ਫੈਕਟਰੀ ਦੇ ਧਮਾਕੇ ਨੇ ਅਜਿਹੀ ਤਬਾਹੀ ਮਚਾਈ ਕਿ ਫੈਕਟਰੀ ਦੇ ਅੰਦਰ ਕੰਮ ਕਰਨ ਵਾਲੇ ਕਈ ਮਜ਼ਦੂਰਾਂ ਦੇ ਚਿੱਥੜੇ ਤੱਕ ਉਡ ਗਏ ਤੇ ਕਈਆਂ ਦੀਆਂ ਲਾਸ਼ਾਂ ਫੈਕਟਰੀ ਤੋਂ ਬਾਹਰ ਆ ਡਿੱਗੀਆਂ।
ਇਸ ਧਾਮਕੇ ਨਾਲ ਆਲੇ-ਦੁਆਲੇ ਦੀਆਂ ਦੁਕਾਨਾਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ। ਇਥੇ ਸਵਾਲ ਤਾਂ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਆਮ ਲੋਕਾਂ ਨੂੰ ਪਤਾ ਸੀ ਕਿ ਫੈਕਟਰੀ ਦਾ ਲਾਈਸੈਂਸ ਰੀਨਿਊ ਨਹੀਂ ਹੋਇਆ ਤਾਂ ਫਿਰ ਪ੍ਰਸ਼ਾਸਨ ਇਸ ਤੋਂ ਆਣਜਾਣ ਕਿਉਂ ਹੈ?