ਬਟਾਲਾ ਕਤਲਕਾਂਡ : 4 ਜੀਆਂ ਦੀਆਂ ਮ੍ਰਿਤਕ ਦੇਹਾਂ ਹਾਈਵੇਅ 'ਤੇ ਰੱਖ ਪਰਿਵਾਰ ਵੱਲੋਂ ਜ਼ਬਰਦਸਤ ਪ੍ਰਦਰਸ਼ਨ (ਤਸਵੀਰਾਂ)

Monday, Jul 05, 2021 - 02:12 PM (IST)

ਬਟਾਲਾ ਕਤਲਕਾਂਡ : 4 ਜੀਆਂ ਦੀਆਂ ਮ੍ਰਿਤਕ ਦੇਹਾਂ ਹਾਈਵੇਅ 'ਤੇ ਰੱਖ ਪਰਿਵਾਰ ਵੱਲੋਂ ਜ਼ਬਰਦਸਤ ਪ੍ਰਦਰਸ਼ਨ (ਤਸਵੀਰਾਂ)

ਬਟਾਲਾ (ਗੁਰਪ੍ਰੀਤ, ਬੇਰੀ, ਸਰਬਜੀਤ) - ਬਟਾਲਾ ਦੇ ਪਿੰਡ ਬੱਲੜਵਾਲ ਵਿਖੇ ਬੀਤੇ ਦਿਨ ਪੁਰਾਣੀ ਰੰਜ਼ਿਸ਼ ਦੇ ਕਾਰਨ ਇਕੋ ਪਰਿਵਾਰ ਦੇ 4 ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਅਤੇ 2 ਨੌਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਅੱਜ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਅਤੇ ਇਲਾਕੇ ਦੇ ਲੋਕਾਂ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਸਬਾ ਘੁਮਾਣ ਦੇ ਚੌਕ ’ਚ ਰੱਖ ਦਿੱਤੀਆਂ ਅਤੇ ਵੱਡੀ ਗਿਣਤੀ ’ਚ ਧਰਨਾ ਲੱਗਾ ਦਿੱਤਾ। ਧਰਨਾ ਲਗਾਉਣ ਲਈ ਪੀੜਤ ਮੈਂਬਰਾਂ ਨੇ ਸੜਕ ਦੇ ਵਿਚਾਲੇ ਟਰਾਲੀਆਂ ਅਤੇ ਗੱਡੀਆਂ ਖੜ੍ਹੀਆਂ ਕਰ ਦਿੱਤੀਆਂ, ਜਿਸ ਕਾਰਨ ਉਕਤ ਥਾਂ ’ਤੇ ਜਾਮ ਲੱਗ ਗਿਆ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ

PunjabKesari

ਦੱਸ ਦੇਈਏ ਕਿ ਪੀੜਤ ਪਰਿਵਾਰ ਵਲੋਂ ਲਗਾਏ ਗਏ ਧਰਨੇ ਦੌਰਾਨ ਜਦੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਉਕਤ ਲੋਕਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਤਾਂ ਉਨ੍ਹਾਂ ਦੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਬਹਿਸ ਹੋ ਗਈ।

ਪੜ੍ਹੋ ਇਹ ਵੀ ਖ਼ਬਰ -  ਪਾਕਿ ’ਚ ਸ਼ਰਮਨਾਕ ਘਟਨਾ : 11 ਸਾਲਾ ਬੱਚੇ ਨਾਲ ਸਮੂਹਿਕ ਬਦਫੈਲੀ ਕਰ ਬਣਾਈ ਵੀਡੀਓ, 20 ਲੱਖ ਲੈ ਕਰ ਦਿੱਤਾ ਕਤਲ

PunjabKesari

ਦੂਜੇ ਪਾਸੇ ਪੀੜਤ ਪਰਿਵਾਰ ਵਲੋਂ ਹਰਗੋਬਿੰਦਪੁਰ ਮਾਰਗ ’ਤੇ ਚੱਕਾ ਜਾਮ ਕਰਕੇ ਪੁਲਸ ਖ਼ਿਲਾਫ਼ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਕਤ ਲੋਕ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਇਸ ਮਾਮਲੇ ’ਚ ਹੁਣ ਤੱਕ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵਿਦੇਸ਼ ਜਾਣ ਦੀ ਚਾਹਤ ’ਚ IELTS ਪਾਸ ਕੁੜੀ ਨਾਲ ਕਰਵਾਇਆ ਸੀ ਵਿਆਹ, ਹੁਣ ਗੱਲ ਵੀ ਨੀਂ ਕਰਦੀ (ਵੀਡੀਓ)

PunjabKesari

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ 'ਚ ਮੌਜੂਦ ਇਨ੍ਹਾਂ ਚੀਜ਼ਾਂ ਨਾਲ ਆਉਂਦੀ ਹੈ ‘ਗ਼ਰੀਬੀ’ ਅਤੇ ਹੁੰਦੀ ਹੈ ‘ਪੈਸੇ ਦੀ ਘਾਟ’


author

rajwinder kaur

Content Editor

Related News