ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ 38 ਸਾਲਾ ਕੁਲਵਿੰਦਰ ਸਿੰਘ

Sunday, Jul 01, 2018 - 02:47 PM (IST)

ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼, ਲਾਸ਼ ਬਣ ਪਰਤਿਆ 38 ਸਾਲਾ ਕੁਲਵਿੰਦਰ ਸਿੰਘ

ਬਟਾਲਾ (ਗੋਰਾਇਆ) : ਪਿੰਡ ਹਰਦਾਨ ਦੇ ਰੋਜ਼ੀ-ਰੋਟੀ ਕਮਾਉਣ ਖਾਤਰ ਵਿਦੇਸ਼ ਗਏ ਕੁਲਵਿੰਦਰ ਸਿੰਘ (38) ਦੀ ਸਾਊਦੀ ਅਰਬ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਵਿਦੇਸ਼ 'ਚ ਗਿਆ ਸੀ। ਬੀਤੀ 9 ਜੂਨ ਨੂੰ ਉਸ ਦੀ ਸਿਹਤ ਵਿਗੜ ਗਈ ਤੇ ਉਸ ਨੂੰ ਉਥੋਂ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਸ ਦੀ ਇਲਾਜ ਦੌਰਾਨ 12 ਜੂਨ ਨੂੰ ਮੋਤ ਹੋ ਗਈ। 
ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ 18 ਦਿਨਾਂ ਬਾਅਦ ਸ਼ਨੀਵਾਰ ਉਨ੍ਹਾਂ ਦੇ ਜੱਦੀ ਪਿੰਡ ਹਰਦਾਨ ਵਿਖੇ ਪਹੁੰਚੀ। ਇਸ ਦੌਰਾਨ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਲੋਕ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਮ੍ਰਿਤਕ ਦੇਹ ਦੀ ਉਡੀਕ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦੇ ਨਾਲ-ਨਾਲ ਸਹੁਰੇ ਪਰਿਵਾਰ ਦਾ ਵੀ ਸਹਾਰਾ ਸੀ। ਕੁਲਵਿੰਦਰ ਸਿੰਘ ਪੁੱਤਰ ਸਖਵਿੰਦਰ ਸਿੰਘ ਆਪਣੇ ਪਿਛੇ ਪਤਨੀ ਹਰਪ੍ਰੀਤ ਕੌਰ, ਬੇਟੀ ਪ੍ਰੀਤ ਕੌਰ (21), ਬੇਟਾ ਜੈਮਨਦੀਪ ਸਿੰਘ (9) ਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ। ਮ੍ਰਿਤਕ ਕੁਲਵਿੰਦਰ ਸਿੰਘ ਜਾ ਅੰਤਿਮ ਸੰਸਕਾਰ ਜੱਦੀ ਪਿੰਡ ਹਰਦਾਨ ਦੇ ਸ਼ਮਸ਼ਾਨਘਾਟ 'ਚ ਕੀਤਾ ਗਿਆ।    


Related News