ਬਟਾਲਾ ਗੈਸ ਧਮਾਕਾ: 11 ਦਿਨ ਬਾਅਦ ਨੌਜਵਾਨ ਨੇ ਹਸਪਤਾਲ ''ਚ ਤੋੜਿਆ ਦਮ, ਮਾਂ ਤੇ ਦਾਦੀ ਦਾ ਸੀ ਇਕਲੌਤਾ ਸਹਾਰਾ
Tuesday, Aug 05, 2025 - 06:26 PM (IST)

ਬਟਾਲਾ (ਗੁਰਪ੍ਰੀਤ)- 25 ਜੁਲਾਈ ਨੂੰ ਬਟਾਲਾ ਦੇ ਉਮਰਪੁਰਾ ਇਲਾਕੇ 'ਚ ਗੈਸ ਪਾਈਪ ਲੀਕ ਹੋਣ ਕਾਰਨ ਹੋਏ ਧਮਾਕੇ ਵਿਚ 4 ਲੋਕ ਜ਼ਖ਼ਮੀ ਹੋ ਗਏ ਸਨ। ਉਨ੍ਹਾਂ 'ਚੋਂ ਇੱਕ ਕਰੀਬ 30 ਸਾਲਾ ਨੌਜਵਾਨ ਰਿਸ਼ਭ ਅਗਰਵਾਲ ਨੂੰ ਗੰਭੀਰ ਸਥਿਤੀ ਵਿੱਚ ਲੁਧਿਆਣਾ ਰੈਫਰ ਕੀਤਾ ਗਿਆ ਸੀ, ਜਿੱਥੇ ਅੱਜ ਉਸ ਦੀ ਮੌਤ ਹੋ ਗਈ। ਰਿਸ਼ਭ ਆਪਣੇ ਪਰਿਵਾਰ ਦਾ ਇਕੋ ਇਕ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਵਿੱਚ ਸਿਰਫ਼ ਉਸ ਦੀ ਬਜ਼ੁਰਗ ਮਾਂ ਅਤੇ ਦਾਦੀ ਹਨ। ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਰਿਸ਼ਭ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਬਟਾਲਾ ਲਿਆਂਦਾ ਜਾ ਰਿਹਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇਗੀ ਤਾਂ ਜੋ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਵਿਭਾਗ ਦੀ ਨਵੀਂ ਅਪਡੇਟ
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਿਸ਼ਭ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਅਤੇ ਹੁਣ ਪੂਰਾ ਪਰਿਵਾਰ ਤਬਾਹੀ ਦੇ ਕਿਨਾਰੇ ’ਤੇ ਖੜ੍ਹਾ ਹੋ ਗਿਆ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਿਸੇ ਜ਼ਿੰਮੇਵਾਰ ਦੇ ਖਿਲਾਫ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਜਿਸ ਦੀ ਗਲਤੀ ਹੋਵੇ, ਉਸ ਦੇ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਹੋਵੇ। ਇਸ ਮਾਮਲੇ 'ਤੇ ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਰਿਸ਼ਭ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਅਸੀਂ ਮਾਮਲੇ ਵਿਚ IPC ਦੀ ਵਾਧੂ ਧਾਰਾਵਾਂ ਲਗਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8