ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

Tuesday, Apr 13, 2021 - 11:28 AM (IST)

ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਬਟਾਲਾ (ਸਾਹਿਲ) - ਬਟਾਲਾ ਦੇ ਪੰਜਗਰਾਈਆ ਵਿਖੇ ਇਕ ਸਰਕਾਰੀ ਸਕੂਲ ਦੀ ਅਧਿਆਪਕ ’ਤੇ ਕਾਤਲਾਨਾ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਕੂਲ ਅਧਿਆਪਕ ਦੀ ਪਛਾਣ ਸੰਤੋਸ਼ ਰਾਣੀ ਪਤਨੀ ਪਿਆਰਾ ਲਾਲ ਵਾਸੀ ਕਾਦੀਆਂ ਮੋੜ ਬਟਾਲਾ ਤੋਂ ਹੋਈ ਹੈ। ਸੰਤੋਸ਼ ਰਾਣੀ ਸਰਕਾਰੀ ਹਾਈ ਸਕੂਲ ਅੱਡਾ ਪੰਜਗਰਾਈਆ ਵਿਖੇ ਦੀ ਅਧਿਆਪਕ ਹੈ, ਜਿਸ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਮਿਲੀ ਜਾਣਕਾਰੀ ਅਨੁਸਾਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੰਤੋਸ਼ ਰਾਣੀ ਇਕ ਹੋਰ ਅਧਿਆਪਕ ਮਨਜੀਤ ਕੌਰ ਨਾਲ ਪਿੰਡ ਪੰਜਗਰਾਈਆ ਵਿਖੇ ਘਰ-ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲ ’ਚ ਦਾਖਲ ਕਰਨ ਲਈ ਪ੍ਰੇਰਿਤ ਕਰ ਰਹੀ ਸੀ। ਇਸ ਦੌਰਾਨ ਜਦੋਂ ਉਹ ਕਿਸੇ ਦੇ ਘਰ ’ਚੋਂ ਨਿਕਲ ਕੇ ਗਲੀ ’ਚ ਜਾ ਰਹੀ ਸੀ ਤਾਂ ਅਚਾਨਕ ਪਿਛੋਂ ਆ ਰਹੇ ਇਕ ਵਿਅਕਤੀ ਨੇ ਉਸ ’ਤੇ ਦਾਤਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਸੰਤੋਸ਼ ਦੇ ਸਿਰ ’ਤੇ ਸੱਟ ਲੱਗਣ ਨਾਲ ਜ਼ਖ਼ਮੀ ਹੋ ਗਈ, ਜਿਸ ਨੂੰ ਦੂਸਰੀ ਅਧਿਆਪਕਾ ਨੇ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਕਾਰਨ ਉਸ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਇਸ ਸਬੰਧੀ ਥਾਣਾ ਰੰਗੜ-ਨੰਗਲ ਦੇ ਐੱਸ. ਐੱਚ. ਓ. ਅਵਤਾਰ ਸਿੰਘ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਅਸੀਂ ਮੌਕੇ ’ਤੇ ਪਹੁੰਚ ਕੇ ਹਮਲਾ ਕਰਨ ਵਾਲੇ ਸਤਨਾਮ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪੰਜਗਰਾਈਆ ਨੂੰ ਕਾਬੂ ਕਰ ਲਿਆ ਅਤੇ ਜ਼ਖ਼ਮੀ ਅਧਿਆਪਕ ਦੇ ਬਿਆਨ ਕਲਮਬੰਦ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਹਮਲਾਵਰ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ
ਇਸ ਸਬੰਧੀ ਅਧਿਆਪਕ ਦਲ ਯੂਨੀਅਨ ਦੇ ਪ੍ਰਧਾਨ ਤਰਸੇਮ ਪਾਲ ਸ਼ਰਮਾ ਅਤੇ ਮਾ. ਕੇਡਰ ਯੂਨੀਅਨ ਦੇ ਪੰਜਾਬ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਨੇ ਅਧਿਆਪਕ ’ਤੇ ਹੋਏ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਐੱਸ. ਐੱਸ. ਪੀ. ਬਟਾਲਾ ਤੋਂ ਪੁਰਜ਼ੋਰ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖਬਰ - ਮਿੱਟੀ 'ਚ ਰੁਲੇ ਮਾਪਿਆਂ ਦੇ ਚਾਅ, ‘ਏਅਰਫੋਰਸ’ ਅਧਿਕਾਰੀ ਨਾਲ ਵਿਆਹੀ ਧੀ ਨੇ ਕੀਤੀ ਖ਼ੁਦਕੁਸ਼ੀ (ਵੀਡੀਓ)


author

rajwinder kaur

Content Editor

Related News